24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮਾਤਾ ਗੁਜਰੀ ਖ਼ਾਲਸਾ ਕਾਲਜ ’ਚ ਕੈਂਪਸ ਤੋਂ ਕਰੀਅਰ ਵਿਸ਼ੇ ’ਤੇ ਆਨਲਾਈਨ ਗੈਸਟ ਲੈਕਚਰ ਕਰਵਾਇਆ

ਕਰਤਾਰਪੁਰ, 23 ਅਕਤੂਬਰ (ਭਜਨ ਸਿੰਘ)-ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ.

ਅਜੀਤ ਡੈਸਕ 24-10-2026
ਕਰਤਾਰਪੁਰ, 23 ਅਕਤੂਬਰ (ਭਜਨ ਸਿੰਘ)-ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ. ਸੁਚੇਤਾ ਰਾਣੀ ਦੀ ਦੇਖ-ਰੇਖ ਹੇਠ ਕਾਮਰਸ ਵਿਭਾਗ ਵਲੋਂ ਆਈ ਕਿਊ ਏ ਸੀ ਅਤੇ ਸਕਿੱਲ ਲੈਬ ਪ੍ਰਾਈਵੇਟ ਲਿਮਿਟਿਡ, ਮੋਹਾਲੀ ਦੇ ਸਹਿਯੋਗ ਨਾਲ ‘ਕੈਂਪਸ ਤੋਂ ਕਰੀਅਰ’ ਵਿਸ਼ੇ ’ਤੇ ਇੱਕ ਆਨਲਾਈਨ ਗੈਸਟ ਲੈਕਚਰ ਕਰਵਾਇਆ ਗਿਆ। ਇਸ ਆਨਲਾਈਨ ਲੈਕਚਰ ਵਿੱਚ ਨਿਕੁੰਜ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹ ਐਚ.ਆਰ. ਅਤੇ ਟੈਲੈਂਟ ਐਕੁਜ਼ੀਸ਼ਨ ਦੇ ਖੇਤਰ ਨਾਲ ਸੰਬੰਧਿਤ ਹਨ । ਇਸ ਮੌਕੇ ਡਾ. ਸਰਬਜੀਤ ਕੌਰ ਨੇ ਮੁੱਖ ਬੁਲਾਰੇ ਸ੍ਰੀ ਨਿਕੁੰਜ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਅਜੋਕੇ ਮੁਕਾਬਲੇ ਭਰੇ ਯੁੱਗ ਵਿੱਚ ਵਿਦਿਆਰਥੀਆਂ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਪੇਸ਼ੇਵਰ ਹੁਨਰਾਂ ਦਾ ਵਿਕਾਸ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਅਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਚੇਤਾ ਰਾਣੀ ਨੇ ਕਿਹਾ ਕਿ ਅਜਿਹੇ ਗੈਸਟ ਲੈਕਚਰ ਵਿਦਿਆਰਥੀਆਂ ’ਚ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸੈਸ਼ਨ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ। ਅੰਤ ਵਿੱਚ ਪ੍ਰੋ. ਮਨਿੰਦਰ ਕੌਰ ਨੇ ਮੁੱਖ ਬੁਲਾਰੇ ਸ੍ਰੀ ਨਿਕੁੰਜ ਸਿੰਘ ਦਾ ਵਿਦਿਆਰਥੀਆਂ ਨਾਲ ਆਪਣਾ ਕੀਮਤੀ ਤਜਰਬਾ ਅਤੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਆਨਲਾਈਨ ਮਾਧਿਅਮ ਰਾਹੀਂ ਇਸ ਲੈਕਚਰ ਵਿੱਚ ਭਾਗ ਲਿਆ।
ਪਿਛਲੀ ਖ਼ਬਰ ‘ਗੋਸੀਕੋਨ 2026’ ਅੰਤਰਰਾਸ਼ਟਰੀ ਕਾਨਫਰੰਸ ’ਚ ਡਾ. ਸਤਪਾਲ ਗੁਪਤਾ ਨੂੰ ਬਤੌਰ ਫੈਕਲਟੀ ਮਿਲਿਆ ਸੱਦਾ ਨਵੀਂ ਦਿੱਲੀ ਵਿਖੇ ਅੱ... ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੀ ਦਹਿਸ਼ਤ: ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਝਪਟ ਰਹੇ ਝੁੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।