ਜਲੰਧਰ, 24 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਵਿੱਤਰ ਪ੍ਰਗਟ ਦਿਵਸ ਸੰਬੰਧੀ ਅੱਜ ਸੰਤ ਸਮਾਜ ਦੀ ਅਗਵਾਈ ਅਤੇ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਤੇ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸਭਰਵਾਲ ਦੀ ਦੇਖ-ਰੇਖ ਹੇਠ ਭਗਵਾਨ ਵਾਲਮੀਕਿ ਆਸ਼ਰਮ ਤੋਂ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ ਤੋਂਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਸੰਤ ਸਮਾਜ ਦੀ ਅਗਵਾਈ ਅਤੇ ਭਗਵਾਨ ਵਾਲਮੀਕਿ ਵੈਲਫੇਅਰ ਟਰੱਸਟ ਦੇ ਸਹਿਯੋਗ ਨਾਲ ਸਜਾਈ ਗਈ ਇਸ ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸੰਗਤਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸਮਾਜ ਸੇਵੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦੇ ਪੂਰੇ ਰਸਤੇ ਦੌਰਾਨ ਭਗਤੀਮਈ ਮਾਹੌਲ ਬਣਿਆ ਰਿਹਾ ਅਤੇ ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਨਾਲ ਸਵਾਗਤ ਕੀਤਾ। ਇਸ ਮੌਕੇ ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਅਤੇ ਸ੍ਰੀ ਦੇਵੀ ਤਾਲਾਬ ਮੰਦਰ ਕਮੇਟੀ ਦੇ ਪ੍ਰਧਾਨ ਸ਼ੀਤਲ ਵਿਜ, ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ, ਮੇਅਰ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਣਾ, ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਰਾਕੇਸ਼ ਰਾਠੌਰ, ਜਲੰਧਰ ਸ਼ਹਿਰੀ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸਾਬਕਾ ਮੁੱਖ ਸੰਸਦੀ ਸਕੱਤਰ ਕਿ੍ਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਦਿਨੇਸ਼ ਢਲ, ਅਮਿਤ ਢੱਲ ਤੇ ਹੋਰ ਲੋਕ ਵੀ ਹਾਜ਼ਰ ਸਨ । ਇਸ ਮੌਕੇ ਸ੍ਰੀ ਸ਼ੀਤਲ ਵਿਜ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਰਚੀ ਗਈ ਜਮਸ਼ੇਰ ਖ਼ਾਸ, 24 ਅਕਤੂਬਰ (ਹਰਵਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਹਰਜਾਪ ਸਿੰਘ ਸੰਘਾ ਨੇ ਜਲੰਧਰ ਛਾਉਣੀ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਹਲਕਾ ਇੰਚਾਰਜ ਵਲੋਂ ਭਗਵਾਨ ਵਾਲਮੀਕਿ ਦੇ ਚਿੱਤਰ ਨਾਲ ਛੇੜਛਾੜ ਕਰਕੇ ਉਸ ਨੂੰ ਬਦਲੇ ਹੋਏ ਰੂਪ ਵਿੱਚ ਪੇਸ਼ ਕਰਨ ਅਤੇ ਉਸ ਦੇ ਉੱਪਰ ਆਪਣੀ ਤਸਵੀਰ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਸੰਘਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੇ ਪਵਿੱਤਰ ਚਿੱਤਰ ਨੂੰ ਬਦਲ ਕੇ ਉਸ ਦੇ ਉੱਪਰ ਆਪਣੀ ਤਸਵੀਰ ਲਗਾਉਣਾ ਬੇਹੱਦ ਇਤਰਾਜ਼ਯੋਗ ਹੈ ਅਤੇ ਇਹ ਵਾਲਮੀਕਿ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਕਿਸੇ ਵੀ ਸਿਆਸੀ ਆਗੂ ਨੂੰ ਆਪਣੀ ਨਿੱਜੀ ਮਸ਼ਹੂਰੀ ਨੂੰ ਧਾਰਮਿਕ ਮਰਿਆਦਾ ਤੋਂ ਉੱਪਰ ਰੱਖਣ ਦਾ ਹੱਕ ਨਹੀਂ ਹੈ। ਸੰਘਾ ਨੇ ਕਿਹਾ ਕਿ ਸਿਆਸਤ ਲੋਕਾਂ ਦੀ ਸੇਵਾ ਕਰਨ ਲਈ ਹੁੰਦੀ ਹੈ, ਮਹਾਂਪੁਰਖਾਂ ਦੇ ਸਤਿਕਾਰ ਤੋਂ ਉੱਪਰ ਆਪਣੀ ਤਸਵੀਰ ਲਗਾ ਕੇ ਨਿੱਜੀ ਪ੍ਰਚਾਰ ਕਰਨ ਲਈ ਨਹੀਂ।
ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਜਲੰਧਰ ’ ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ
ਜਲੰਧਰ, 24 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਵਿੱਤਰ ਪ੍ਰਗਟ ਦਿਵਸ ਸੰਬੰਧੀ ਅੱਜ ਸੰਤ ਸਮਾਜ ਦੀ ਅਗਵਾਈ ਅਤੇ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਤੇ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਵਿਪਨ ਸਭਰਵਾਲ ਦੀ ਦੇਖ-ਰੇਖ ਹੇਠ ਭਗਵਾਨ ਵਾਲਮੀਕਿ ਆਸ਼ਰਮ ਤੋਂ ਪ੍ਰਾਚੀਨ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ ਤੋਂਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਸੰਤ ਸਮਾਜ ਦੀ ਅਗਵਾਈ ਅਤੇ ਭਗਵਾਨ ਵਾਲਮੀਕਿ ਵੈਲਫੇਅਰ ਟਰੱਸਟ ਦੇ ਸਹਿਯੋਗ ਨਾਲ ਸਜਾਈ ਗਈ ਇਸ ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸੰਗਤਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸਮਾਜ ਸੇਵੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਸ਼ੋਭਾ ਯਾਤਰਾ ਸ਼ੁਰੂ ਹੋਣ ਮੌਕੇ ਪਵਿੱਤਰ ਜੋਤ ਨਾਲ ਸ਼ੀਤਲ ਵਿਜ, ਡਾ. ਅਸ਼ੋਕ ਮਿੱਤਲ, ਵਿਪਨ ਸਭਰਵਾਲ, ਮਨੋਰੰਜਨ ਕਾਲੀਆ, ਮਨੋਜ ਅਗਰਵਾਲ, ਪ੍ਰਦੀਪ ਖੁੱਲਰ ਤੇ ਹੋਰ।
25-10-2026