25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ

ਜਲੰਧਰ, 24 ਅਕਤੂਬਰ (ਜਸਪਾਲ ਸਿੰਘ)-ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਵਿਭਾਗ ਮੁਖੀ ਮੈਡਮ ਰਿਚਾ ਅਰੋੜਾ ਦੇ ਮਾਰਗਦਰਸ਼ਨ ਅਤੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਇੱਕ ਵਿੱਦਿਅਕ ਉਦਯੋਗਿਕ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਜਸਪਾਲ ਸਿੰਘ)-ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਵਿਭਾਗ ਮੁਖੀ ਮੈਡਮ ਰਿਚਾ ਅਰੋੜਾ ਦੇ ਮਾਰਗਦਰਸ਼ਨ ਅਤੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਇੱਕ ਵਿੱਦਿਅਕ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਚੰਡੀਗੜ੍ਹ ਸਥਿਤ ਏਅਰ ਫੋਰਸ ਹੈਰੀਟੇਜ ਮਿਊਜ਼ੀਅਮ ਦਾ ਦੌਰਾ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕਾਲਕਾ ਸਥਿਤ ਨਾਰਦਰਨ ਰੇਲਵੇ ਵਰਕਸ਼ਾਪ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਹਿਮਾਲੀਅਨ ਰੇਲਵੇ ਦੇ ਰੱਖ-ਰਖਾਅ, ਇੰਜੀਨੀਅਰਿੰਗ ਪ੍ਰਕਿਰਿਆਵਾਂ ਅਤੇ ਵਰਕਸ਼ਾਪ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਕੰਮਾਂ ਬਾਰੇ ਜਾਣਨ ਦਾ ਮੌਕਾ ਮਿਲਿਆ। ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ), ਚੰਡੀਗੜ੍ਹ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੇ ਨਵਿਆਉਣਯੋਗ ਊਰਜਾ ਤਕਨੀਕਾਂ, ਊਰਜਾ ਸੰਭਾਲ ਅਤੇ ਟਿਕਾਊ ਵਿਕਾਸ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਤੋਂ ਸੱਦੇ ਗਏ ਮਹਿਮਾਨ ਬੁਲਾਰੇ ਵਲੋਂ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਗਿਆ। ਇਸ ਸੈਸ਼ਨ ਵਿੱਚ ਮਾਨਸਿਕ ਸਿਹਤ, ਸਕਾਰਾਤਮਕ ਸੋਚ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਕਸੌਲੀ ਹਿੱਲ ਸਟੇਸ਼ਨ ਦਾ ਦੌਰਾ ਵੀ ਕੀਤਾ, ਜਿੱਥੇ ਉਨ੍ਹਾਂ ਨੂੰ ਕੁਦਰਤ ਦੀ ਗੋਦ ਵਿੱਚ ਸਮਾਂ ਬਿਤਾਉਣ ਅਤੇ ਮਨੋਰੰਜਨ ਕਰਨ ਦਾ ਮੌਕਾ ਮਿਲਿਆ। ਇਸ ਦੌਰੇ ਦੌਰਾਨ ਲੈਕਚਰਾਰ ਸ੍ਰੀ ਪ੍ਰਭੂ ਦਿਆਲ ਅਤੇ ਸ੍ਰੀ ਅਮਿਤ ਸ਼ਰਮਾ ਟੂਰ ਇੰਚਾਰਜ ਵਜੋਂ ਵਿਦਿਆਰਥੀਆਂ ਦੇ ਨਾਲ ਰਹੇ।
ਪਿਛਲੀ ਖ਼ਬਰ ਐਚ . ਐਮ . ਵੀ . ਕਾਲਜ ਦੀ ਵਿਦਿਆਰਥਣ ਨੇ ਯੂ . ਜੀ . ਸੀ . ਨੈੱਟ ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਇਨਰਵੀਲ੍ਹ ਕਲੱਬ ਨੇ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮਾਗਮ ’ ਚ ਪਾਇਆ ਯੋਗਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।