25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅੰਤਰ ਕਾਲਜ ਮਹਿਲਾ ਹਾਕੀ ਚੈਂਪੀਅਨਸ਼ਿਪ ’ ਤੇ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੁਮੈਨ ਜਲੰਧਰ ਦਾ ਕਬਜ਼ਾ

ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਲਾਇਲਪੁਰ ਖਾਲਸਾ ਕਾਲਜ ਫਾਰ ਵੁਮੈਨ ਜਲੰਧਰ ਨੇ ਦੋ ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਟੀ ਅੰਤਰ ਕਾਲਜ ਮਹਿਲਾ ਹਾਕੀ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਲਿਆ।

ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਲਾਇਲਪੁਰ ਖਾਲਸਾ ਕਾਲਜ ਫਾਰ ਵੁਮੈਨ ਜਲੰਧਰ ਨੇ ਦੋ ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਟੀ ਅੰਤਰ ਕਾਲਜ ਮਹਿਲਾ ਹਾਕੀ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪ੍ਰਿੰਸੀਪਲ ਡਾਕਟਰ ਸਰਬਜੀਤ ਕੌਰ ਰਾਏ ਨੇ ਦੱਸਿਆ ਕਿ ਲ਼ਾਇਲਪੁਰ ਖਾਲਸਾ ਕਾਲਜ ਫਾਰ ਵੁਮੈਨ ਜਲੰਧਰ ਦੀ ਟੀਮ ਨੇ ਪਹਿਲੇ ਲੀਗ ਮੈਚ ’ਚ ਖਾਲਸਾ ਕਾਲਜ ਅੰਮ੍ਰਿਤਸਰ ਨੂੰ 5-0 ਨਾਲ, ਦੂਜੇ ਲੀਗ ਮੈਚ ਵਿੱਚ ਐਚ ਐਮ ਵੀ ਕਾਲਜ ਜਲੰਧਰ ਨੂੰ 12-1 ਨਾਲ ਅਤੇ ਆਖਰੀ ਲੀਗ ਮੈਚ ਵਿੱਚ ਪਿਛਲੇ ਸਾਲ ਦੀ ਜੇਤੂ ਜੀਐਨਡੀਯੂ ਕੈਂਪਸ ਅੰਮ੍ਰਿਤਸਰ ਦੀ ਟੀਮ ਨੂੰ 4-1 ਨਾਲ ਹਰਾਇਆ। ਟੀਮ ਦੇ ਕਾਲਜ ਪਹੁੰਚਣ ’ਤੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਟੀਮ ਦਾ ਸਵਾਗਤ ਕੀਤਾ। ਇਸ ਮੌਕੇ ਤੇ ਹਾਕੀ ਪੰਜਾਬ ਦੇ ਸੀਈਓ ਕੁਲਬੀਰ ਸਿੰਘ, ਚੜ੍ਹਤ ਸਿੰਘ ਅਤੇ ਲਕਸ਼ੇ ਰਾਏਕਵਰ, ਪਵਨਦੀਪ ਕੌਰ ਵਿਸ਼ੇਸ਼ ਤੌਰ ਤੇਹਾਜ਼ਰ ਸਨ। ਇਸ ਟੀਮ ਦੀ ਪ੍ਰਪਤੀ ਤੇ ਕਾਲਜ ਦੀ ਗਵਰਨਿੰਗ ਕੋਂਸਲ ਦੇ ਸਮੂਹ ਮੈਂਬਰਾਂ ਅਤੇ ਕਾਲਜ ਦੇ ਪ੍ਰੋਫੈਸਰਾਂ ਨੇ ਟੀਮ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਪੁਲਿਸ ਡੀ . ਏ . ਵੀ . ਪਬਲਿਕ ਸਕੂਲ ’ ਚ 3 ਰੋਜ਼ਾ ਐਮ . ਯੂ . ਐਨ . 2026, ਯੂਨੀਵਰਸਲ ਬ੍ਰਦਰਹੁੱਡ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।