26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਸਿੱਖਿਆ ਕ੍ਰਾਂਤੀ ’ ਮੁਹਿੰਮ ਤਹਿਤ ਖਰਚੇ ਗਏ ਫੰਡਾਂ ਬਾਰੇ ‘ ਆਪ ’ ਸਰਕਾਰ ਵਾਈਟ ਪੇਪਰ ਜਾਰੀ ਕਰੇ - ਖੰਨਾ

ਜਲੰਧਰ, 24 ਅਕਤੂਬਰ (ਸ਼ਿਵ)-ਪੰਜਾਬ ਸਰਕਾਰ ਵਲੋਂ 599 ਸਰਕਾਰੀ ਸਕੂਲਾਂ ’ਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਥਾਨਕ ਵਿਧਾਇਕ ਦੇ ਨਾਂਅ ਵਾਲੀਆਂ ਗ੍ਰੇਨਾਈਟ ਦੀਆਂ ਤਖ਼ਤੀਆਂ ਲਗਾਉਣ ’ਤੇ ਕਰੀਬ 30 ਲੱਖ ਰੁਪਏ ਖਰਚਣ ਦੇ ਫ਼ੈਸਲੇ ਦਾ ਪੰਜਾਬ ਭਾਜਪਾ ਨੇ ‘ਆਪ’ ਸਰਕਾਰ ’ਤੇ ਹਮਲਾ ਬੋਲਿਆ ਹੈ। ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਅਤੇ ਸਕੂਲਾਂ ਦੀਆਂ ਅਸਲ ਲੋੜਾਂ ਦੀ ਬਜਾਏ ਸਿਆਸੀ ਪ੍ਰਚਾਰ ਨੂੰ ਤਰਜੀਹ ਦੇ ਰਹੀ ਹੈ।

ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਸ਼ਿਵ)-ਪੰਜਾਬ ਸਰਕਾਰ ਵਲੋਂ 599 ਸਰਕਾਰੀ ਸਕੂਲਾਂ ’ਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਥਾਨਕ ਵਿਧਾਇਕ ਦੇ ਨਾਂਅ ਵਾਲੀਆਂ ਗ੍ਰੇਨਾਈਟ ਦੀਆਂ ਤਖ਼ਤੀਆਂ ਲਗਾਉਣ ’ਤੇ ਕਰੀਬ 30 ਲੱਖ ਰੁਪਏ ਖਰਚਣ ਦੇ ਫ਼ੈਸਲੇ ਦਾ ਪੰਜਾਬ ਭਾਜਪਾ ਨੇ ‘ਆਪ’ ਸਰਕਾਰ ’ਤੇ ਹਮਲਾ ਬੋਲਿਆ ਹੈ। ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਅਤੇ ਸਕੂਲਾਂ ਦੀਆਂ ਅਸਲ ਲੋੜਾਂ ਦੀ ਬਜਾਏ ਸਿਆਸੀ ਪ੍ਰਚਾਰ ਨੂੰ ਤਰਜੀਹ ਦੇ ਰਹੀ ਹੈ। ਸ੍ਰੀ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਥਾਨਕ ਵਿਧਾਇਕਾਂ ਦੇ ਨਾਂ ਵਾਲੀਆਂ ਤਖ਼ਤੀਆਂ ’ਤੇ ਜਨਤਕ ਪੈਸਾ ਖ਼ਰਚ ਕਰਨ ਦਾ ਫ਼ੈਸਲਾ ਸਰਕਾਰ ਦੀਆਂ ਤਰਜੀਹਾਂ ਨੂੰ ਸਪੱਸ਼ਟ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਖਰਚੇ ਗਏ ਫੰਡਾਂ ਬਾਰੇ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਲੋਕ ਸਰਕਾਰ ਦੀ ਅਸਲ ਕਾਰਗੁਜ਼ਾਰੀ ਬਾਰੇ ਜਾਣ ਸਕਣ।”
ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਲਈ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਪੀ . ਆਈ . ਐੱਸ . ਵਲੋਂ ਵਿਸ਼ੇਸ਼ ਉਪਰਾਲਾ ਅਗਲੀ ਖ਼ਬਰ ਮਾਡਲ ਟਾਊਨ ਸ਼ਮਸ਼ਾਨਘਾਟ ਦੇ ਬਾਹਰ ਟੁੱਟੀ ਸੜਕ ਨੂੰ ਲੈ ਕੇ ਰੋਸ, ਜਲਦ ਨਿਰਮਾਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।