ਨਵਾਂ ਪਿੰਡ ਖਾਲੇਵਾਲ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮ
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਭਗਵਾਨ ਵਾਲਮੀਕਿ ਜੀ ਪ੍ਰਬੰਧਕ ਕਮੇਟੀ ਤੇ ਸਮੂਹ ਗ੍ਰਾਮ ਪੰਚਾਇਤ ਨਵਾਂ ਪਿੰਡ ਖਾਲੇਵਾਲ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਸਮਾਗਮ ਦੌਰਾਨ ਰਖਾਏ ਸ੍ਰੀ ਰਾਮਾਇਣ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਾਠੀ ਸਿੰਘ ਵੱਲੋਂ ਭਗਵਾਨ ਵਾਲਮੀਕ ਜੀ ਦੀ ਜੀਵਨ ਸਬੰਧੀ ਕਥਾ ਵੀਚਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਹਾਜਰ ਪ੍ਰਬੰਧਕਾਂ ਵੱਲੋਂ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਗਈ| ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਆਮ ਆਦਮੀ ਪਾਰਟੀ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਧਰਮਸ਼ਾਲਾ ਦੀ ਉਸਾਰੀ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ| ਭਗਵਾਨ ਵਾਲਮੀਕ ਮੰਦਿਰ ਦੀ ਲਗਾਤਾਰ ਸੇਵਾ ਕਰਦੇ ਆ ਰਹੇ ਗ੍ਰੰਥੀ ਸਿੰਘ ਦਾ ਸ.
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਭਗਵਾਨ ਵਾਲਮੀਕਿ ਜੀ ਪ੍ਰਬੰਧਕ ਕਮੇਟੀ ਤੇ ਸਮੂਹ ਗ੍ਰਾਮ ਪੰਚਾਇਤ ਨਵਾਂ ਪਿੰਡ ਖਾਲੇਵਾਲ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਸਮਾਗਮ ਦੌਰਾਨ ਰਖਾਏ ਸ੍ਰੀ ਰਾਮਾਇਣ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਾਠੀ ਸਿੰਘ ਵੱਲੋਂ ਭਗਵਾਨ ਵਾਲਮੀਕ ਜੀ ਦੀ ਜੀਵਨ ਸਬੰਧੀ ਕਥਾ ਵੀਚਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਹਾਜਰ ਪ੍ਰਬੰਧਕਾਂ ਵੱਲੋਂ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।ਗਈ| ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਆਮ ਆਦਮੀ ਪਾਰਟੀ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਧਰਮਸ਼ਾਲਾ ਦੀ ਉਸਾਰੀ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ| ਭਗਵਾਨ ਵਾਲਮੀਕ ਮੰਦਿਰ ਦੀ ਲਗਾਤਾਰ ਸੇਵਾ ਕਰਦੇ ਆ ਰਹੇ ਗ੍ਰੰਥੀ ਸਿੰਘ ਦਾ ਸ. ਮਨਮੋਹਨ ਸਿੰਘ ਵਲੋਂ ਦੌਸ਼ਾਲਾ ਦੇ ਕੇ ਸਨਮਾਨ ਕੀਤਾ ਗਿਆ| ਇਸ ਮੌਕੇ ਸੰਗਤਾਂ ਲਈ ਚਾਹ ਪਕੌੜੇ ਦੇ ਲੰਗਰ ਵੀ ਅਤੁੱਟ ਵਰਤਾਏ ਗਏ| ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੋਨੂੰ ਪੀ.ਏ. ਟੂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸੁਖਵਿੰਦਰ ਸਿੰਘ ਸਾਬੂਵਾਲ ਸੇਵਾਦਾਰ ਵਾਰਿਸ ਪੰਜਾਬ ਦੇ, ਸਾ. ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਭੁਪਿੰਦਰ ਸਿੰਘ ਭਿੰਦਾ ਜਲਾਲਪੁਰ, ਬੰਟੀ ਬਠਲਾ, ਡਾ. ਰਾਜੇਸ਼, ਸਾ. ਸਰਪੰਚ ਸੁਰਜੀਤ ਸਿੰਘ ਦੀਸ਼ਾ, ਸੋਨੂੰ ਜਲਾਲਪੁਰ, ਮਨਜਿੰਦਰ ਸਿੰਘ ਪੀ.ਪੀ ਅਤੇ ਨਿਸ਼ਾਨ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਹਾਜਰੀ ਲੁਆਈ| ਜਦਕਿ ਪ੍ਰਬੰਧਕਾਂ ’ਚ ਗ੍ਰੰਥੀ ਸਿੰਘ ਮਲਕੀਤ ਸਿੰਘ, ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਸਰਪੰਚ ਤਰਲੋਚਨ ਸਿੰਘ, ਪੰਚ ਅਜੀਤ ਸਿੰਘ, ਪੰਚ ਕੁਲਵੰਤ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਬਲਵਿੰਦਰ ਕੌਰ, ਆਪ ਆਗੂ ਜਰਨੈਲ ਸਿੰਘ ਟੁਰਨਾ, ਸਾ. ਸਰਪੰਚ ਸੰਤੋਖ ਲਾਲ, ਅਵਤਾਰ ਸਿੰਘ ਪੇਂਟਰ, ਹਰਬੰਸ ਲਾਲ, ਮਹਿੰਦਰ ਸਿੰਘ, ਮਾ. ਰਣਜੀਤ ਸਿੰਘ, ਮਨਮੋਹਨ ਸਿੰਘ ਸੈਕਟਰੀ, ਜੋਬਨ ਸਿੰਘ, ਬੰਟੀ, ਲਵਦੀਪ ਸਿੰਘ ਤੇ ਰਾਜ ਕੁਮਾਰ ਰਾਜਾ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ|