28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਅਰਜਨ ਨਗਰ 40 ਕੁਆਰਟਰ ਵਿਖੇ ਕੀਤੀ ਸ਼ਾਨਦਾਰ ਦੀਪਮਾਲਾ ਡਾ . ਹਮਦਰਦ , ਵਰਜੀਤ ਵਾਲੀਆ , ਸਤਿੰਦਰ ਸਿੰਘ , ਚੰਦਨ ਗਰੇਵਾਲ , ਬੇਰੀ , ਅਮਰੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਜਲੰਧਰ, 27 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਭਗਵਾਨ ਵਾਲਮੀਕਿ ਮੰਦਰਾਂ ਵਿਚ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਏ ਗਏ। ਇਸ ਸਬੰਧੀ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਧਰਮਸ਼ਾਲਾ ਪ੍ਰਬੰਧਕ ਕਮੇਟੀ ਅਰਜਨ ਨਗਰ, 40 ਕੁਆਰਟਰ ਵਲੋਂ ਚੇਅਰਮੈਨ ਸ੍ਰੀ ਰਾਜ ਕੁਮਾਰ ਰਾਜੂ, ਪ੍ਰਧਾਨ ਪੰਕਜ ਸਹੋਤਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਪ੍ਰਗਟ ਦਿਵਸ ’ਤੇ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 28-10-2026
ਜਲੰਧਰ, 27 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਭਗਵਾਨ ਵਾਲਮੀਕਿ ਮੰਦਰਾਂ ਵਿਚ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਏ ਗਏ। ਇਸ ਸਬੰਧੀ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਧਰਮਸ਼ਾਲਾ ਪ੍ਰਬੰਧਕ ਕਮੇਟੀ ਅਰਜਨ ਨਗਰ, 40 ਕੁਆਰਟਰ ਵਲੋਂ ਚੇਅਰਮੈਨ ਸ੍ਰੀ ਰਾਜ ਕੁਮਾਰ ਰਾਜੂ, ਪ੍ਰਧਾਨ ਪੰਕਜ ਸਹੋਤਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਪ੍ਰਗਟ ਦਿਵਸ ’ਤੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁੰਦਰ ਸਜਾਵਟੀ ਗੇਟ ਤੇ ਮੰਦਰ ਵਿਚ ਆਕਰਸ਼ਕ ਰੰਗ-ਬਰੰਗੀਆਂ ਲਾਈਟਾਂ ਨਾਲ ਦੀਪਮਾਲਾ ਕੀਤੀ ਗਈ। ਸਮਾਗਮ ਦੌਰਾਨ ਭਗਵਾਨ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਨੂੰ ਯਾਦ ਕੀਤਾ ਗਿਆ। ਇਸ ਮੌਕੇ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਜਲੰਧਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ, ਹਰਜਿੰਦਰ ਸਿੰਘ ਲਾਡਾ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਅਮਰੀ, ਰਜਿੰਦਰ ਸਿੰਘ ਸ਼ੰਟੂ ਤੇ ਹੋਰ ਵੀ ਲੋਕ ਮੌਜੂਦ ਸਨ। ਇਸ ਮੌਕੇ ਮੁੱਖ ਮਹਿਮਾਨ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਸੰਬੋਧਨ ਵਿਚ ਪਵਿੱਤਰ ਦਿਹਾੜੇ ਦੀ ਮਹੱਤਤਾ ਨੂੰ ਯਾਦ ਕਰਦਿਆਂ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਉਤਸਵ ਮਨਾਉਣ ਦਾ ਅਸਲ ਮਕਸਦ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ। ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਵਿਚ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਪੂਜਾ ਅਰਚਨਾ ਕੀਤੀ ਗਈ ਤੇ ਕਮੇਟੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੇਕ ਵੀ ਕੱਟਿਆ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਪੰਕਜ ਸਹੋਤਾ, ਹਰਵਿੰਦਰ ਸਿੰਘ ਪੱਪੂ, ਕੌਂਸਲਰ ਹਿਤੇਸ਼ ਗਰੇਵਾਲ, ਪਾਰਸ ਭਾਟੀਆ, ਸੰਨ੍ਹੀ ਸੇਠੀ, ਹਨੀ ਸਹੋਤਾ, ਰਮਨ, ਪੌਂਟੀ ਰਾਜਪਾਲ, ਭਾਰਤ ਭੂਸ਼ਨ ਗਿੱਲ, ਸੋਨੂੰ ਪੇਟੀ, ਕਾਲਾ ਰਾਮ ਫਰਵਾਹਾ, ਅਨਿਲ ਕੁਮਾਰ ਭਾਟੀਆ, ਬਿੱਲਾ ਘੜਿਆਲ, ਪੰਕੂ ਸਹੋਤਾ, ਗੌਤਮ ਭਾਟੀਆ, ਰਿਚੀ ਭਾਟੀਆ, ਮਨਜੀਤ ਕੁਮਾਰ ਸੋਢੀ, ਕੁਲਦੀਪ ਗਿੱਲ, ਨੀਵ ਗਰੇਵਾਲ ਤੇ ਮਹਿਲਾ ਵਿੰਗ ਵਲੋਂ ਅੰਮ੍ਰਿਤਾ ਭਾਟੀਆ, ਸੁਮਨ ਸਹੋਤਾ, ਕਾਵਿਆ, ਤਿ੍ਰਪਤਾ ਸਹੋਤਾ, ਸਵਿਤਾ, ਸ਼ੀਲਾ ਦੇਵੀ, ਗੀਤਾ ਰਾਣੀ, ਆਰਤੀ ਖੋਸਲਾ, ਚੇਤਨਾ, ਰਾਜ ਕੁਮਾਰੀ, ਕਮਲੇਸ਼ ਕੁਮਾਰੀ, ਸਾਕਸ਼ੀ, ਪ੍ਰਤਿਭਾ, ਰੋਜ਼ ਤੇ ਹੋਰ ਵੀ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਮੁਨੀਸ਼ ਧੀਰ ਬਣੇ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਗਲੀ ਖ਼ਬਰ ਜ਼ਿਲ੍ਹੇ ’ਚ ਕਟਾਈ ਦਾ ਕੰਮ 75 ਫੀਸਦੀ ਨਿੱਬੜਿਆ, ਮੰਡੀਆਂ ’ਚ ਹੁਣ ਤੱਕ 6,52,925 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਡਿਪਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।