28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡਾ. ਹਮਦਰਦ, ਸ਼ੀਤਲ ਵਿਜ, ਭੰਡਾਰੀ, ਅੰਗੁਰਾਲ, ਬੇਰੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਜਲੰਧਰ, 27 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਤੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਪਨ ਸਭਰਵਾਲ ਦੀ ਅਗਵਾਈ ਹੇਠ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਆਸ਼ਰਮ ਨੂੰ ਰੰਗ-ਬਰੰਗਿਆਂ ਰੌਸ਼ਨੀਆਂ ਨਾਲ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ।

ਲੰਗਰ ਵਰਤਾਉਣ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਤੇ ਨਾਲ ਸ਼ੀਤਲ ਵਿਜ, ਵਿਪਨ ਸੱਭਰਵਾਲ, ਕਿ੍ਸ਼ਨ ਦੇਵ ਭੰਡਾਰੀ, ਦੀਵਾਨ ਅਮਿਤ ਅਰੋੋੜਾ, ਮਾਤਾ ਸ੍ਰੀਮਤੀ ਸੀਤਾ, ਨੀਨੂੰ ਸੱਭਰਵਾਲ, ਤੀਸ਼ਾ ਸਭਰਵਾਲ, ਮਮਤਾ, ਪ੍ਰਵੀਨ, ਨੀਲੂ ਤੇ ਹੋਰ। 28-10-2026
ਜਲੰਧਰ, 27 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਵੈੱਲਫੇਅਰ ਟਰੱਸਟ ਦੇ ਚੇਅਰਮੈਨ ਤੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਪਨ ਸਭਰਵਾਲ ਦੀ ਅਗਵਾਈ ਹੇਠ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਆਸ਼ਰਮ ਨੂੰ ਰੰਗ-ਬਰੰਗਿਆਂ ਰੌਸ਼ਨੀਆਂ ਨਾਲ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ। ਸਮਾਗਮ ਵਿਚ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਅਤੇ ਸ੍ਰੀ ਦੇਵੀ ਤਾਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਸ਼ੀਤਲ ਵਿਜ, ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਜਲੰਧਰ ਸ਼ਹਿਰੀ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਵਿਪਨ ਚੱਢਾ, ਰਜਿੰਦਰ ਸਿੰਘ ਸ਼ੰਟੂ ਤੇ ਹੋਰ ਵੀ ਲੋਕ ਮੌਜੂਦ ਸਨ। ਇਸ ਮੌਕੇ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਆਈਆਂ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਭਾਗਾਂ ਵਾਲਾ ਦਿਨ ਹੈ ਜਿਨ੍ਹਾਂ ਨੇ ਮਨੁੱਖਤਾ ਨੂੰ ਤਾਰਿਆ ਤੇ ਉਨ੍ਹਾਂ ਦਾ ਅਸ਼ੀਰਵਾਦ ਸਦੀਆਂ ਤੋਂ ਲੋਕਾਂ ’ਤੇ ਬਣਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ੀਤਲ ਵਿਜ ਸਨਾਤਨ ਅਤੇ ਵਿਪਨ ਸਭਰਵਾਲ ਸਮਾਜ ਦੀ ਜਿਹੜੀ ਸੇਵਾ ਨਿਭਾਅ ਰਹੇ ਹਨ, ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਪ੍ਰਮਾਤਮਾ ਦਾ ਅਸ਼ੀਰਵਾਦ ਮਿਲਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਮਾਜ ਦੇ ਨਾਲ-ਨਾਲ ਦੇਸ਼ ਤੇ ਸੂਬੇ ਲਈ ਹੋਰ ਸਮਰੱਥਾ ਮੁਤਾਬਿਕ ਕੰਮ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਵਿਪਨ ਸਭਰਵਾਲ ਵਲੋਂ ਭਗਵਾਨ ਵਾਲਮੀਕਿ ਆਸ਼ਰਮ ਨੂੰ ਸਮਰਪਿਤ ਹੋ ਕੇ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਮੁੱਚੀ ਟੀਮ ਨੂੰ ਲੈ ਕੇ ਜਿਸ ਤਰ੍ਹਾਂ ਨਾਲ ਸ਼ਿੱਦਤ, ਇਮਾਨਦਾਰੀ ਤੇ ਲਗਨ ਨਾਲ ਕੰਮ ਕਰ ਰਹੇ ਹਨ ਤੇ ਉਨ੍ਹਾਂ ’ਤੇ ਹਮੇਸ਼ਾ ਹੀ ਪ੍ਰਮਾਤਮਾ ਦਾ ਅਸ਼ੀਰਵਾਦ ਬਣਿਆ ਰਹੇਗਾ। (ਬਾਕੀ ਸਫਾ 8 ’ ਤੇ)
ਪਿਛਲੀ ਖ਼ਬਰ ਟਿਊਬਵੈੱਲ ਬੰਦ ਹੋਣ ਨਾਲ ਮਾਸਟਰ ਤਾਰਾ ਸਿੰਘ ਨਗਰ ’ਚ ਪਾਣੀ ਦੀ ਭਾਰੀ ਕਿੱਲਤ ਅਗਲੀ ਖ਼ਬਰ ਪ੍ਰਵਾਸੀ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।