28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਫਿਲੌਰ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ, ਨਵਾਂ ਸ਼ਹਿਰ ਵਲੋਂ ਆਉਣ ਵਾਲੇ ਰੇਤ ਦੇ ਓਵਰਲੋਡ ਟਿੱਪਰਾਂ ’ਤੇ ਲੱਗੀ ਰੋਕ ਖ਼ਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਤੋਂ ਬਾਅਦ ਹਰਕਤ ’ਚ ਆਇਆ ਪ੍ਰਸ਼ਾਸਨ, ਆਰ. ਟੀ. ਓ. ਵਲੋਂ ਨਾਕਾਬੰਦੀ ਕਰਕੇ ਕੀਤੀ ਜਾਂਚ

ਫਿਲੌਰ, 27 ਅਕਤੂਬਰ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ ਅੰਦਰ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਲਈ ਸਿਰਦਰਦੀ ਬਣੇ ਨਵਾਂ ਸ਼ਹਿਰ ਦੀਆਂ ਖੱਡਾਂ ਵਿੱਚੋਂ ਰੇਤ ਲੈ ਕੇ ਆਉਣ ਵਾਲੇ ਓਵਰਲੋਡ ਟਿੱਪਰਾਂ ’ਤੇ ਆਖ਼ਰਕਾਰ ਰੋਕ ਲੱਗਣ ਨਾਲ ਇਲਾਕਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਹਲਕਾ ਫਿਲੌਰ ਦੇ ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ‘ਅਜੀਤ’ ਵਿੱਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੇ ਜਾਣ ਤੋਂ ਬਾਅਦ ਡੀਐੱਸਪੀ ਫਿਲੌਰ ਭਾਰਤ ਮਸੀਹ ਅਤੇ ਸਬੰਧਿਤ ਵਿਭਾਗਾਂ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਗਈ ਹੈ।

ਅਜੀਤ ਡੈਸਕ 28-10-2026
ਫਿਲੌਰ, 27 ਅਕਤੂਬਰ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ ਅੰਦਰ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਲਈ ਸਿਰਦਰਦੀ ਬਣੇ ਨਵਾਂ ਸ਼ਹਿਰ ਦੀਆਂ ਖੱਡਾਂ ਵਿੱਚੋਂ ਰੇਤ ਲੈ ਕੇ ਆਉਣ ਵਾਲੇ ਓਵਰਲੋਡ ਟਿੱਪਰਾਂ ’ਤੇ ਆਖ਼ਰਕਾਰ ਰੋਕ ਲੱਗਣ ਨਾਲ ਇਲਾਕਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਹਲਕਾ ਫਿਲੌਰ ਦੇ ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ‘ਅਜੀਤ’ ਵਿੱਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੇ ਜਾਣ ਤੋਂ ਬਾਅਦ ਡੀਐੱਸਪੀ ਫਿਲੌਰ ਭਾਰਤ ਮਸੀਹ ਅਤੇ ਸਬੰਧਿਤ ਵਿਭਾਗਾਂ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਅੱਜ ਮੁੜ ਆਰ.ਟੀ.ਓ. ਜਲੰਧਰ ਦੀ ਟੀਮ ਵਲੋਂ ਨਵਾਂ ਸ਼ਹਿਰ ਰੋਡ ‘ਤੇ ਨਾਕਾਬੰਦੀ ਕਰਕੇ ਉੱਥੋਂ ਲੰਘਣ ਵਾਲੇ ਇੱਕ ਦੁੱਕਾ ਟਿੱਪਰਾਂ ਦੀ ਜਾਂਚ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਟਿੱਪਰਾਂ ਦੇ ਚਲਾਨ ਵੀ ਕੱਟੇ ਗਏ। ਆਰ.ਟੀ.ਓ. ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਸੜਕ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਫਿਲੌਰ ਵਾਸੀਆਂ ਨੂੰ ਓਵਰਲੋਡ ਵਾਹਨਾਂ ਕਾਰਨ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਦਿਵਾਈ ਜਾ ਸਕੇ। ਹਾਲਾਂਕਿ ਰੇਤ ਦੇ ਓਵਰਲੋਡ ਟਿੱਪਰਾਂ ‘ਤੇ ਕਾਫ਼ੀ ਹੱਦ ਤੱਕ ਨੱਥ ਪੈਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ, ਪਰ ਮਿੱਟੀ ਨਾਲ ਭਰੇ ਕੁੱਝ ਟਿੱਪਰ ਅਜੇ ਵੀ ਬਿਨਾਂ ਪੱਲੜੇ ਤੋਂ ਅਤੇ ਤੇਜ਼ ਰਫ਼ਤਾਰ ਨਾਲ ਸੜਕਾਂ ’ਤੇ ਦੌੜਦੇ ਦਿਖਾਈ ਦਿੰਦੇ ਹਨ। ਇਲਾਕਾ ਵਾਸੀਆਂ ਦੀ ਮੰਗ ਹੈ ਕਿ ਇਨ੍ਹਾਂ ਵਾਹਨਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਪਿੰਡ ਚੱਕ ਦੇਸ ਰਾਜ ਦੇ ਨੌਜਵਾਨ ਜੈਸੀ ਸਹੋਤਾ ਨੇ ਕੈਨੇਡਾ ਦੇ ਸਰੀ ’ਚ ਵਿਧਾਇਕ ਬਣ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਮਲਸੀਆਂ ਨਜ਼ਦੀਕ ਕਰੇਨ ਤੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।