ਜਲੰਧਰ, 28 ਅਕਤੂਬਰ (ਐੱਮ. ਐੱਸ. ਲੋਹੀਆ)-ਆਜ਼ਾਦੀ ਘੁਲਾਟੀਏ ਅਤੇ ਪ੍ਰਸਿੱਧ ਸਿਆਸਤਦਾਨ ਸ੍ਰੀ ਯਸ਼ ਦੇ ਜੀਵਨ ਅਤੇ ਵਿਰਾਸਤ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ 1 ਨਵੰਬਰ, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਮਿਲਾਪ ਚੌਕ, ਯਸ਼ ਮਾਰਗ, ਜਲੰਧਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂ ਸ਼ਿਰਕਤ ਕਰਨਗੇ। ਵਰਨਣਯੋਗ ਹੈ ਕਿ ਸ੍ਰੀ ਯਸ਼ ਇਕ ਸਮਰਪਿਤ ਆਜ਼ਾਦੀ ਘੁਲਾਟੀਏ ਅਤੇ ਇਕ ਪ੍ਰਸਿੱਧ ਜਨਤਕ ਨੇਤਾ ਸਨ, ਜਿਨ੍ਹਾਂ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ, ਖ਼ਾਸ ਕਰਕੇ ਉਨ੍ਹਾਂ ਜਲੰਧਰ ਸ਼ਹਿਰ ਦੀ ਤਰੱਕੀ ਲਈ ਬਹੁਤ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਸਨ। ਉਨ੍ਹਾਂ ਦੇ ਇਸੇ ਯੋਗਦਾਨ ਨੂੰ ਸਲਾਮ ਕਰਨ ਲਈ ਸ੍ਰੀ ਯਸ਼ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ।