29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲੋਕਾਂ ਨੇ ਪੱਥਰ ਰੱਖ ਕੇ ਕੂੜੇ ਵਾਲੀਆਂ ਗੱਡੀਆਂ ਦਾ ਰਾਹ ਰੋਕਿਆ ਡੰਪ ਰੋਡ ’ਤੇ ਕੂ਼ੜੇ ਵਾਲੀਆਂ ਗੱਡੀਆਂ ਦੀ ਗਤੀ ਤੈਅ ਹੋਣ ਤੋਂ ਇਲਾਵਾ ਸਫ਼ਾਈ ਦਾ ਕੀਤਾ ਜਾਵੇ ਪੱਕਾ ਇੰਤਜ਼ਾਮ -ਗੁਰਜੀਤ ਘੁੰਮਣ

ਜਲੰਧਰ, 28 ਅਕਤੂਬਰ (ਸ਼ਿਵ)-ਗੌਤਮ ਨਗਰ ਤੋਂ ਵਰਿਆਣਾ ਡੰਪ ਤੱਕ ਜਾਣ ਵਾਲੀ ਸੜਕ ’ਤੇ ਕੂੜੇ ਨਾਲ ਭਰੇ ਟਿੱਪਰਾਂ ਅਤੇ ਟਰੈਕਟਰ-ਟਰਾਲੀਆਂ ਦੀ ਆਵਾਜਾਈ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ। ਇਹ ਧਰਨਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਰੀ ਰਿਹਾ।

ਧਰਨਾ ਦੇਣ ਮੌਕੇ ਆਪ ਕੌਂਸਲਰ ਗੁਰਜੀਤ ਘੁੰਮਣ, ਬਾਬਾ ਬਲਵਿੰਦਰ ਸਿੰਘ ਤੇ ਹੋਰ ਇਲਾਕਾ ਵਾਸੀ। ਲੋਕਾਂ ਵਲੋਂ ਰਸਤੇ ਵਿਚ ਪੱਥਰ ਰੱਥ ਕੇ ਬੰਦ ਕੀਤਾ ਗਿਆ ਰਸਤਾ। ਤਸਵੀਰ. ਮੁਨੀਸ਼ 29-10-2026
ਜਲੰਧਰ, 28 ਅਕਤੂਬਰ (ਸ਼ਿਵ)-ਗੌਤਮ ਨਗਰ ਤੋਂ ਵਰਿਆਣਾ ਡੰਪ ਤੱਕ ਜਾਣ ਵਾਲੀ ਸੜਕ ’ਤੇ ਕੂੜੇ ਨਾਲ ਭਰੇ ਟਿੱਪਰਾਂ ਅਤੇ ਟਰੈਕਟਰ-ਟਰਾਲੀਆਂ ਦੀ ਆਵਾਜਾਈ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨੇ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ। ਇਹ ਧਰਨਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਲੋਕਾਂ ਨੇ ਕੂੜਾ ਲੈ ਕੇ ਡੰਪ ਵੱਲ ਜਾਣ ਵਾਲੀਆਂ ਗੱਡੀਆਂ ਨੂੰ ਪੱਧਰ ਰੱਖ ਕੇ ਰੋਕ ਦਿੱਤਾ, ਜਿਸ ਕਾਰਨ ਇਸ ਰਸਤੇ ’ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੀ। ਲੋਕਾਂ ਨੇ ਇਸ ਮੌਕੇ ਨਗਰ ਨਿਗਮ ਦੇ ਖ਼ਿਲਾਫ ਨਾਅਰੇਬਾਜ਼ੀ ਵੀ ਕੀਤੀ। ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 60 ਤੋਂ ਕੌਂਸਲਰ ਗੁਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਵਰਿਆਣਾ ਡੰਪ ਰੋਡ ’ਤੇ ਕੂੜੇ ਨਾਲ ਭਰੇ ਟਿੱਪਰ ਅਤੇ ਟਰੈਕਟਰ-ਟਰਾਲੀਆਂ ਕਾਫ਼ੀ ਤੇਜ਼ ਰਫ਼ਤਾਰ ਨਾਲ ਲੰਘਦੇ ਹਨ। ਇਸ ਕਾਰਨ ਕਈ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਇਨ੍ਹਾਂ ਭਾਰੀ ਵਾਹਨਾਂ ਕਾਰਨ ਬਿਜਲੀ ਦੇ ਖੰਭੇ ਵੀ ਟੁੱਟ ਜਾਂਦੇ ਹਨ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ’ਤੇ ਨਗਰ ਨਿਗਮ ਦੀਆਂ ਕੂੜੇ ਵਾਲੀਆਂ ਗੱਡੀਆਂ ਤੋਂ ਇਲਾਵਾ ਕਈ ਪ੍ਰਾਈਵੇਟ ਟਰੈਕਟਰ-ਟਰਾਲੀਆਂ ਵਾਲੇ ਵੀ ਕੂੜਾ ਸੁੱਟਣ ਲਈ ਆਉਂਦੇ ਹਨ। ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਅਤੇ ਤੇਜ਼ ਰਫ਼ਤਾਰ ਕਾਰਨ ਸੜਕ ’ਤੇ ਲੰਘਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਕਈ ਵਾਰ ਮੰਗ ਉਠਾਈ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਲੋਕਾਂ ਨੂੰ ਮਜਬੂਰਨ ਆਪਣੀ ਆਵਾਜ਼ ਬੁਲੰਦ ਕਰਨ ਲਈ ਧਰਨਾ ਲਗਾਉਣਾ ਪਿਆ। ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇ ਇਸ ਪ੍ਰਦਰਸ਼ਨ ਕਾਰਨ ਡੰਪ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਬੰਦ ਰਹੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਇਸ ਸਮੱਸਿਆ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲੋਕਾਂ ਨੂੰ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਰਹੇਗਾ। ਧਰਨੇ ਦੌਰਾਨ ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਅਤੇ ਪ੍ਰਸ਼ਾਸਨ ਕੋਲ ਮੰਗ ਰੱਖੀ ਕਿ ਵਰਿਆਣਾ ਡੰਪ ਰੋਡ ’ਤੇ ਚੱਲਣ ਵਾਲੇ ਟਿੱਪਰਾਂ ਅਤੇ ਟਰੈਕਟਰ-ਟਰਾਲੀਆਂ ਦੀ ਰਫ਼ਤਾਰ ਤੈਅ ਕੀਤੀ ਜਾਵੇ। ਇਸ ਦੇ ਨਾਲ ਹੀ ਸੜਕ ’ਤੇ ਸਪੀਡ ਲਿਮਿਟ ਦੇ ਬੋਰਡ ਲਗਾਏ ਜਾਣ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਨਿਯਮਾਂ ਅਨੁਸਾਰ ਚਲਾਇਆ ਜਾਵੇ, ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਲੋਕਾਂ ਨੇ ਇਹ ਵੀ ਮੰਗ ਕੀਤੀ ਕਿ ਇਸ ਰਸਤੇ ’ਤੇ ਕੂੜਾ ਸੁੱਟਣ ਵਾਲੀਆਂ ਗੱਡੀਆਂ ਦੀ ਆਵਾਜਾਈ ਲਈ ਪੱਕੇ ਪ੍ਰਬੰਧ ਕੀਤੇ ਜਾਣ ਅਤੇ ਸੜਕ ਦੇ ਨਾਲ-ਨਾਲ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ, ਤਾਂ ਜੋ ਇਲਾਕੇ ਵਿਚ ਸਫ਼ਾਈ ਬਣੀ ਰਹੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਲੋਕਾਂ ਨੇ ਜਦੋਂ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ ਸੀ ਤਾਂ ਉਸ ਵੇਲੇ ਮੌਕੇ ’ਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਪੁੱਜੇ ਜਿਨ੍ਹਾਂ ਨੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦੁਆਇਆ। ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਸੁਨੀਲ ਸ਼ਰਮਾ, ਗੋਰਾ, ਰਵੀ ਪਟੇਲ, ਮਨੀ, ਜੋਤੀ, ਸੋਮ ਭਗਤ ਤੇ ਹੋਰ ਲੋਕ ਵੀ ਮੌਜੂਦ ਸਨ।
ਪਿਛਲੀ ਖ਼ਬਰ ਬਸਤੀ ਪੀਰ ਦਾਦ ਤੋਂ ਲੈਦਰ ਕੰਪਲੈਕਸ ਰੋਡ ਤੱਕ ਸੀਵਰੇਜ ਜਾਮ, ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗ਼ਦਰੀ ਬਾਬਿਆਂ ਦੇ ਮੇਲੇ ਮੌਕੇ ਝੰਡੇ ਦੇ ਗੀਤ ਦੀ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।