29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ

ਜਲੰਧਰ, 28 ਅਕਤੂਬਰ (ਐੱਮ. ਐੱਸ.

ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਚਰਨਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ, ਬਲਜੀਤ ਸਿੰਘ ਸੇਠੀ ਅਤੇ ਬਲਬੀਰ ਸਿੰਘ। ਤਸਵੀਰ : ਮੁਨੀਸ਼ 29-10-2026
ਜਲੰਧਰ, 28 ਅਕਤੂਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਕੀਰਤਨ ਅਤੇ ਕਥਾ ਦਾ ਅਨੰਦ ਮਾਣਿਆ। ਸਵੇਰ ਦੇ ਦੀਵਾਨ ’ਚ ਪ੍ਰਕਾਸ਼ ਪੁਰਬ ਸੰਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਸ਼ਨਬੀਰ ਸਿੰਘ ਦੇ ਰਾਗੀ ਜੱਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਜੀਵਨ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸ਼ਾਮ ਵੇਲੇ ਸਜਾਏ ਗਏ ਵਿਸ਼ੇਸ਼ ਦੀਵਾਨ ਅੰਦਰ ਭਾਈ ਸਤਨਿਦੰਰ ਸਿੰਘ ਬੋਦਲ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ) ਅਤੇ ਡਾ. ਪਰਮਜੀਤ ਸਿੰਘ (ਗੁਰ ਸ਼ਬਦ ਪ੍ਰਚਾਰ ਸਭਾ) ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ ਗਈ। ਸਮਾਗਮ ਦੀ ਸਮਾਪਤੀ ’ਤੇ ਗਿਆਨੀ ਜਗਜੀਤ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਲਿਆ। ਸਟੇਜ ਸਕੱਤਰ ਦੀ ਸੇਵਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ (ਡੀ.ਸੀ. ਟਾਇਰ) ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ। ਇਸ ਮੌਕੇ ਕੈਸ਼ੀਅਰ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਬਲਦੇਵ ਸਿੰਘ ਕੁੰਦੀ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਜੁਗਿੰਦਰ ਸਿੰਘ (ਬਾਗਾਂ ਵਾਲੇ), ਪਰਮਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਵਿਜੇ ਸਿੰਘ, ਹਰਵਿੰਦਰ ਸਿੰਘ ਸੱਗੂ, ਗੁਰਿੰਦਰ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਹੁਣ ਤੱਕ ਜ਼ਿਲ੍ਹੇ ’ਚ ਆ ਚੁੱਕੇ ਹਨ ਅੱਗ ਲਾਉਣ ਦੇ 17 ਮਾਮਲੇ ਅਗਲੀ ਖ਼ਬਰ ਬਸਤੀ ਪੀਰ ਦਾਦ ਤੋਂ ਲੈਦਰ ਕੰਪਲੈਕਸ ਰੋਡ ਤੱਕ ਸੀਵਰੇਜ ਜਾਮ, ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।