29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਐਸ.ਪੀ. ਅਮਨਦੀਪ ਕੌਰ ਅਤੇ ਡੀ.ਐਸ.ਪੀ. ਅਸ਼ੋਕ ਕੁਮਾਰ ਨੇ ਲਾਏ ਸਟਾਰ

ਫਿਲੌਰ, 28 ਅਕਤੂਬਰ (ਸਤਿੰਦਰ ਸ਼ਰਮਾ)-ਸਥਾਨਕ ਸ਼ਹਿਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੁਮੀਤ ਜੋਸ਼ੀ ਤਰੱਕੀ ਲੈ ਕੇ ਸਬ-ਇੰਸਪੈਕਟਰ ਬਣ ਗਏ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਅਧਿਕਾਰੀਆਂ ਐਸ.

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਸਬ ਇੰਸਪੈਕਟਰ ਸੁਮੀਤ ਜੋਸ਼ੀ ਨੂੰ ਤਰੱਕੀ ਮਿਲਣ ’ਤੇ ਐਸ.ਪੀ. ਅਮਨਦੀਪ ਕੌਰ ਅਤੇ ਡੀ.ਐਸ.ਪੀ. ਅਸ਼ੋਕ ਕੁਮਾਰ ਸਟਾਰ ਲਾਉਂਦੇ ਹੋਏ। ਤਸਵੀਰ-ਸਤਿੰਦਰ ਸ਼ਰਮਾ 29-10-2026
ਫਿਲੌਰ, 28 ਅਕਤੂਬਰ (ਸਤਿੰਦਰ ਸ਼ਰਮਾ)-ਸਥਾਨਕ ਸ਼ਹਿਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੁਮੀਤ ਜੋਸ਼ੀ ਤਰੱਕੀ ਲੈ ਕੇ ਸਬ-ਇੰਸਪੈਕਟਰ ਬਣ ਗਏ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਅਧਿਕਾਰੀਆਂ ਐਸ.ਪੀ. ਅਮਨਦੀਪ ਕੌਰ ਅਤੇ ਡੀ.ਐਸ.ਪੀ. ਅਸ਼ੋਕ ਕੁਮਾਰ ਨੇ ਸੁਮੀਤ ਜੋਸ਼ੀ ਦੇ ਮੋਢਿਆਂ ’ਤੇ ਸਟਾਰ ਲਾ ਕੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਸੁਮੀਤ ਜੋਸ਼ੀ ਦੇ ਬਿਹਤਰ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੀ ਇਸ ਸਫ਼ਲਤਾ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਵਿਚ ਖੁਸ਼ੀ ਦੀ ਲਹਿਰ ਹੈ। ਸੁਮਿਤ ਜੋਸ਼ੀ ਦੀ ਇਸ ਤਰੱਕੀ ’ਤੇ ਬ੍ਰਾਹਮਣ ਸਭਾ ਫਿਲੌਰ ਦੇ ਪ੍ਰਧਾਨ ਡਾ. ਵੈਭਵ ਸ਼ਰਮਾ ਨੇ ਜੋਸ਼ੀ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਖੁਸ਼ੀ ਦਾ ਪ੍ਰਗਟਾਵਾ ਕੀਤਾ। ਡਾ.ਸ਼ਰਮਾ ਨੇ ਕਿਹਾ ਕਿ ਸੁਮੀਤ ਜੋਸ਼ੀ ਨੇ ਸਬ-ਇੰਸਪੈਕਟਰ ਦੀ ਤਰੱਕੀ ਲੈ ਕੇ ਬ੍ਰਾਹਮਣ ਸਮਾਜ, ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਤਰੱਕੀ ਲਈ ਸੁਮੀਤ ਜੋਸ਼ੀ ਨੂੰ ਬ੍ਰਾਹਮਣ ਸਭਾ ਫਿਲੌਰ ਵੱਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬ੍ਰਹਾਮਣ ਸਭਾ ਫਿਲੌਰ ਦੇਸ਼ ਦੇ ਨੌਜਵਾਨਾਂ ਨੂੰ ਉਤਸਾਹਿਤ ਕਰਨ ਦੇ ਮਕਸਦ ਨਾਲ ਸਮੇਂ ਸਮੇਂ ਤਰੱਕੀ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਦੀ ਰਹਿੰਦੀ ਹੈ ਤਾਂ ਕਿ ਦੂਸਰੇ ਨੌਜਵਾਨ ਵੀ ਉਨ੍ਹਾਂ ਤੋਂ ਪ੍ਰੇਰਿਤ ਹੋ ਸਕਣ। ਉਨ੍ਹਾਂ ਸੁਮੀਤ ਜੋਸ਼ੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ, ਨਿਸ਼ਠਾ ਅਤੇ ਪੂਰੀ ਲਗਨ ਨਾਲ ਨਿਭਾਉਣਗੇ ਦਾ ਯਤਨ ਕਰਨਗੇ।
ਪਿਛਲੀ ਖ਼ਬਰ ਨੂਰਮਹਿਲ ਦੀ ਦਾਣਾ ਮੰਡੀ ਗੇਟ ਸਾਹਮਣੇ ਰਸ ਦੇ ਵੇਲਣੇ ਵਾਲਾ ਕਰ ਰਿਹਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਅਗਲੀ ਖ਼ਬਰ ਦੇਹਰਾ ਬਾਬਾ ਸੈਣ ਭਗਤ ਜੀ ਪ੍ਰਤਾਬਪੁਰਾ ਵਿਖੇ ‘ਟਿੱਕਾ ਭਾਈ ਦੂਜ’ ਸਮਾਗਮ 8 ਤੋਂ 12 ਨਵੰਬਰ ਤੱਕ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।