ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਸੌਂਪੀ ਹਲਕਾ ਕਰਤਾਰਪੁਰ ਦੀ ਕਮਾਨ
ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਨੌਜਵਾਨ ਆਗੂ ਤਰੁਣ ਰਾਏ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.
ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਨੌਜਵਾਨ ਆਗੂ ਤਰੁਣ ਰਾਏ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਦੀ ਥਾਂ ਹਲਕੇ ਦੀ ਕਮਾਨ ਸੌਂਪੀ ਗਈ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਤਰੁਣ ਰਾਏ ਨੂੰ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ। ਇਸ ਮੌਕੇ ਤਰੁਣ ਰਾਏ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਤੇ ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ ਸਮੇਤ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ’ਚ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ । ਤਰੁਣ ਰਾਏ ਨੇ ਕਿਹਾ ਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ (ਬ) ਹੀ ਇਕੋ ਇਕ ਅਜਿਹੀ ਖੇਤਰੀ ਪਾਰਟੀ ਹੈ, ਜੋ ਪੰਜਾਬ ਨੂੰ ਮੌਜੂਦਾ ਸੰਕਟ ਵਿਚੋਂ ਕੱਢ ਕੇ ਮੁੜ ਵਿਕਾਸ ਦੀ ਲੀਹ ’ਤੇ ਪਾ ਸਕਦੀ ਹੈ। ਇਸ ਜ਼ਿਲ੍ਹਾ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਸ. ਬਚਿੱਤਰ ਸਿੰਘ ਕੋਹਾੜ ਨੇ ਵੀ ਤੁਰਣ ਰਾਏ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਉਹ ਹਲਕੇ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਮਨਜੀਤ ਸਿੰਘ ਰਾਏ ਸਰਕਲ ਪ੍ਰਧਾਨ, ਸੇਵਾ ਸਿੰਘ, ਵਰੁਣ ਰਾਏ, ਬਲਵਿੰਦਰ ਸਿੰਘ ਟਿੰਮੋਵਾਲ, ਨਰੇਸ਼ ਅਗਰਵਾਲ ਤੇ ਹੋਰ ਆਗੂ ਵੀ ਮੌਜੂਦ ਸਨ ।