30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁ: ਭਾਈ ਭਾਗੀਰਥ ਸਾਹਿਬ ਮਲਸੀਆਂ ’ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 1 ਨੂੰ

ਮਲਸੀਆਂ, 29 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਭਾਗੀਰਥ ਸਾਹਿਬ ਮਲਸੀਆਂ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਐੱਨ. ਆਰ.

ਅਜੀਤ ਡੈਸਕ 30-10-2026
ਮਲਸੀਆਂ, 29 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਭਾਗੀਰਥ ਸਾਹਿਬ ਮਲਸੀਆਂ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਮਿਤੀ 1 ਨਵੰਬਰ ਦਿਨ ਐਤਵਾਰ ਨੂੰ ਦੂਜਾ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪਾਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਪੈਂਤੀ, ਨਰਿੰਦਰ ਸਿੰਘ ਫੋਰਮੈਨ, ਬਲਵਿੰਦਰ ਸਿੰਘ ਬਿੰਦੂ ਬਲਾਕ ਸੰਮਤੀ ਮੈਂਬਰ, ਬਲਦੇਵ ਸਿੰਘ ਸੰਧਾ ਮੈਂਬਰ ਪੰਚਾਇਤ, ਗੁਰਨਾਮ ਸਿੰਘ ਢਿੱਲੋਂ, ਅਸ਼ਵਨੀ ਕੁਮਾਰ ਭੁੱਟੋ ਤੇ ਮਾ. ਤਾਰਾ ਸਿੰਘ ਨੇ ਦੱਸਿਆ ਕਿ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਸ ਦੌਰਾਨ ਮਾਹਿਰ ਡਾਕਟਰ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ। ਕੈਂਪ ਵਿਚ ਦ੍ਰਿਸ਼ਟੀ ਆਈ ਕੇਅਰ ਐਂਡ ਰਟੀਨਾ ਸੈਂਟਰ ਲਾਂਬੜਾ ਤੋਂ ਅੱਖਾਂ ਦੇ ਮਾਹਿਰ ਡਾਕਟਰ ਨਲਿਨੀ ਸਕਸੈਨਾ ਆਪਣੀਆਂ ਸੇਵਾਵਾਂ ਦੇਣਗੇ। ਇਸ ਤੋਂ ਇਲਾਵਾ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਪ੍ਰਬੰਧਕਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।
ਪਿਛਲੀ ਖ਼ਬਰ ਮੁੱਖ ਮੰਤਰੀ ਦਾ ਬਿਆਨ ਅਪਮਾਨਜਨਕ-ਡਾ. ਦਹੀਆ ਅਗਲੀ ਖ਼ਬਰ ਮੀਰਪੁਰ ਸੈਦਾਂ ਵਿਖੇ ਲੱਖ ਦਾਤਾ ਪੀਰ ਦੇ ਦਰਬਾਰ ’ਤੇ ਸਾਲਾਨਾ ਛਿੰਝ ਮੇਲਾ 4 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।