31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 30 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 31-10-2026
ਜਲੰਧਰ, 30 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ, ਚੌਕ ਰੈਣਕ ਬਜ਼ਾਰ, ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਸਮੇਂ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਸੰਗਤ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਿਤਾਬ ਸਿੰਘ ਦੇ ਜੱਥੇ ਨੇ ਅੰਮ੍ਰਿਤਮਈ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸੰਗਤ ਵਲੋਂ ਗੁਰਦੁਆਰਾ ਸਾਹਿਬ ਵਿਖੇ ਰਾਤ ਨੂੰ ਦੀਪ ਮਾਲਾ ਕੀਤੀ ਗਈ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਤਿੰਦਰਬੀਰ ਸਿੰਘ ਸਚਦੇਵਾ, ਗੁਰਸ਼ਰਨ ਸਿੰਘ ਕਾਨ੍ਹਪੁਰੀ, ਹਰਪ੍ਰੀਤ ਸਿੰਘ ਸਚਦੇਵਾ, ਦਲਜੀਤ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਰਣਜੋਧ ਸਿੰਘ, ਪਰਮਦੀਪ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ, ਮੋਹਿੰਦਰ ਸਿੰਘ ਅਤੇ ਹੋਰਾਂ ਵਲੋਂ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ।
ਪਿਛਲੀ ਖ਼ਬਰ ਜ਼ਿਲ੍ਹਾ ਜਲੰਧਰ ਦੀਆਂ ਖੋ-ਖੋ ਦੀਆਂ ਟੀਮਾਂ ਜੂਨੀਅਰ ਸਟੇਟ ਚੈਂਪੀਅਨਸ਼ਿਪ ਲਈ ਰਵਾਨਾ ਅਗਲੀ ਖ਼ਬਰ ਉਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।