31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਭਾਜਪਾ ਨੇ ਰਿਸ਼ੀ ਅਰੋੜਾ ਨੂੰ ਬਣਾਇਆ ਜਲੰਧਰ ਵਪਾਰ ਸੈੱਲ ਦਾ ਪ੍ਰਧਾਨ

ਜਲੰਧਰ, 30 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਵਲੋਂ ਰਿਸ਼ੀ ਅਰੋੜਾ ਨੂੰ ਜਲੰਧਰ ਵਪਾਰ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਿਸ਼ੀ ਅਰੋੜਾ ਅਰੋੜਵੰਸ਼ ਅਰੋੜਾ ਖੱਤਰੀ ਮਹਾਸਭਾ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਖੱਤਰੀ ਅਰੋੜਾ ਭਲਾਈ ਬੋਰਡ, ਪੰਜਾਬ ਸਰਕਾਰ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਵੀ ਰਹੇ ਹਨ।

ਅਜੀਤ ਡੈਸਕ 31-10-2026
ਜਲੰਧਰ, 30 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਵਲੋਂ ਰਿਸ਼ੀ ਅਰੋੜਾ ਨੂੰ ਜਲੰਧਰ ਵਪਾਰ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਿਸ਼ੀ ਅਰੋੜਾ ਅਰੋੜਵੰਸ਼ ਅਰੋੜਾ ਖੱਤਰੀ ਮਹਾਸਭਾ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਖੱਤਰੀ ਅਰੋੜਾ ਭਲਾਈ ਬੋਰਡ, ਪੰਜਾਬ ਸਰਕਾਰ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਵੀ ਰਹੇ ਹਨ। ਜ਼ਿਕਰਯੋਗ ਹੈ ਕਿ ਰਿਸ਼ੀ ਅਰੋੜਾ ਫੁੱਟਵੇਅਰ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ ਅਤੇ ਵਪਾਰੀ ਵਰਗ ’ਚ ਉਨ੍ਹਾਂ ਦਾ ਚੰਗਾ ਆਧਾਰ ਹੈ। ਉਹ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਰਹਿਣ ਦੇ ਨਾਲ-ਨਾਲ ਪਿਛਲੇ ਕਈ ਸਾਲਾਂ ਤੋਂ ਭਾਜਪਾ ’ਚ ਇੱਕ ਆਮ ਵਰਕਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਰਿਸ਼ੀ ਅਰੋੜਾ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਸਮੇਤ ਜਲੰਧਰ ਅਤੇ ਪੰਜਾਬ ਭਾਜਪਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰਦੁਆਰਾ ਜਲੰਧਰ ਛਾਉਣੀ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਿਟੀ ਰੇਲਵੇ ਸਟੇਸ਼ਨ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।