01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ-ਚੱਠਾ, ਕੰਗ

ਸ਼ਾਹਕੋਟ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸੰਗਰੂਰ ਵਿਖੇ ਮਿਤੀ 4 ਨਵੰਬਰ ਨੂੰ ਹੋਣ ਜਾ ਰਹੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਸ਼ਾਹਕੋਟ ਹਲਕੇ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਸੁਰਿੰਦਰਜੀਤ ਸਿੰਘ ਚੱਠਾ, ਸੋਨੂੰ ਕੰਗ ਪੀ.ਏ। 01-11-2026
ਸ਼ਾਹਕੋਟ, 31 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਸੰਗਰੂਰ ਵਿਖੇ ਮਿਤੀ 4 ਨਵੰਬਰ ਨੂੰ ਹੋਣ ਜਾ ਰਹੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਸ਼ਾਹਕੋਟ ਹਲਕੇ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ਼ਾਹਕੋਟ ਬਲਾਕ ਕਾਂਗਰਸ ਦੇ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ ਤੇ ਵਿਧਾਇਕ ਸ਼ੇਰੋਵਾਲੀਆ ਦੇ ਪੀ.ਏ ਸੋਨੂੰ ਕੰਗ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ ਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਰਾਹੁਲ ਗਾਂਧੀ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸੇ ਮਕਸਦ ਨਾਲ ਇਹ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸ਼ਾਹਕੋਟ ਹਲਕੇ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਰਿਹਾ ਹੈ ਹੋਣਹਾਰ ਵਿਦਿਆਰਥੀ ਜਸਕੀਰਤ ਸਿੰਘ : ਕੋਚ ਭਗਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।