01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਡੀ.ਏ.-ਮੁਨੀਸ਼ ਧੀਰ ਕੇਂਦਰੀ ਮੁਲਾਜ਼ਮਾਂ ਦੇ ਡੀ.ਏ. ਵਿੱਚ 3% ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ

ਨਕੋਦਰ, 31 ਅਕਤੂਬਰ (ਗੁਰਵਿੰਦਰ ਸਿੰਘ)- ਭਾਜਪਾ ਸੂਬਾ ਕਾਰਜਕਾਰਣੀ ਦੇ ਮੈਂਬਰ ਮੁਨੀਸ਼ ਧੀਰ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ) ਵਿੱਚ 3 ਪ੍ਰਤੀਸ਼ਤ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਅਜੀਤ ਡੈਸਕ 01-11-2026
ਨਕੋਦਰ, 31 ਅਕਤੂਬਰ (ਗੁਰਵਿੰਦਰ ਸਿੰਘ)- ਭਾਜਪਾ ਸੂਬਾ ਕਾਰਜਕਾਰਣੀ ਦੇ ਮੈਂਬਰ ਮੁਨੀਸ਼ ਧੀਰ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ) ਵਿੱਚ 3 ਪ੍ਰਤੀਸ਼ਤ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ’ਤੇ 63 ਪ੍ਰਤੀਸ਼ਤ ਡੀ.ਏ ਦਿੱਤਾ ਜਾਵੇਗਾ।ਪੰਜਾਬ ਸਰਕਾਰ ਦੀ ਆਲੋਚਨ ਕਰਦਿਆ ਮੁਨੀਸ਼ ਧੀਰ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਪ੍ਰਤੀਸ਼ਤ ਡੀ.ਏ ਵੀ ਨਹੀਂ ਦਿੱਤਾ ਗਿਆ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀ.ਏ ਦੇਣ ਦੇ ਨਿਰਦੇਸ਼ ਦਿੱਤੇ ਸਨ,ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ।ਇਸ ਦੇ ਨਤੀਜੇ ਵਜੋਂ 27 ਅਕਤੂਬਰ ਨੂੰ ਹਾਈ ਕੋਰਟ ਨੇ ਆਪ ਸਰਕਾਰ ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਵਿੱਚ ਮੁਆਫ਼ੀ ਵੀ ਮੰਗਣੀ ਪਈ।ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬੇ ਦੇ ਲਗਭਗ ਅੱਠ ਲੱਖ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ,ਜਦਕਿ ਸਰਕਾਰ ਆਪਣੀ ਜ਼ਿੱਦ ਤੇ ਅੜੀ ਹੋਈ ਹੈ।ਮੁਨੀਸ਼ ਧਿਰ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਅਤੇ ਅਦਾਲਤੀ ਚੱਕਰਾਂ ਵਿਰ ਉਲਝਾ ਕੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ । ਮੁਨੀਸ਼ ਧਿਰ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਡੀਏ ਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਦਾਸ ਚੈਰੀਟੇਬਲ ਹਸਪਤਾਲ ਬਾਬੇ ਜੌੜੇ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਤੇ ਆਪ੍ਰੇਸ਼ਨ ਕ... ਅਗਲੀ ਖ਼ਬਰ ਚੋਰਾਂ ਨੇ ਸੰਗ ਢੇਸੀਆਂ ਵਿੱਚ ਬੈਟਰੀਆਂ ਅਤੇ ਖਾਣ-ਪੀਣ ਦੀਆਂ ਚੀਜ਼ਾਂ ਕੀਤੀਆਂ ਚੋਰੀ, ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।