ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ
ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਦੇ ਆਟੋਮੋਬਾਈਲ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀ ਪ੍ਰੈਕਟੀਕਲ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜੇ. ਐੱਮ.
ਮ
ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀ ਉਦਯੋਗਿਕ ਦੌਰੇ ਦੌਰਾਨ ਅਧਿਆਪਕਾਂ ਦੇ ਨਾਲ। ਤਸਵੀਰ : ਜੀ.ਪੀ. ਸਿੰਘ
02-11-2026
ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਦੇ ਆਟੋਮੋਬਾਈਲ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀ ਪ੍ਰੈਕਟੀਕਲ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜੇ.ਐੱਮ.ਪੀ. ਇੰਡਸਟਰੀ, ਜਲੰਧਰ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਸਰਪ੍ਰਸਤੀ ਅਤੇ ਵਿਭਾਗ ਮੁਖੀ ਸ਼੍ਰੀ ਗੌਰਵ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਆਟੋਮੋਬਾਈਲ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਨੂੰ ਉਦਯੋਗ ਦੀਆਂ ਅਸਲ ਲੋੜਾਂ ਨਾਲ ਜਾਣੂ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਿਭਾਗ ਮੁਖੀ ਸ਼੍ਰੀ ਗੌਰਵ ਸ਼ਰਮਾ ਨੇ ਕਿਹਾ ਕਿ ਅਜਿਹੇ ਉਦਯੋਗਿਕ ਦੌਰੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਪ੍ਰਾਪਤ ਸਿਧਾਂਤਕ ਗਿਆਨ ਨੂੰ ਅਸਲ ਉਦਯੋਗਿਕ ਪ੍ਰਕਿਰਿਆਵਾਂ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਦੌਰੇ ਦੌਰਾਨ ਇੰਡਸਟਰੀ ਦੇ ਤਕਨੀਕੀ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਉੱਥੇ ਕੀਤੀਆਂ ਜਾਂਦੀਆਂ ਨਿਰਮਾਣ ਪ੍ਰਕਿਰਿਆਵਾਂ, ਮਸ਼ੀਨਰੀ ਦੀ ਵਰਤੋਂ, ਉਤਪਾਦਨ ਪ੍ਰਣਾਲੀ ਅਤੇ ਗੁਣਵੱਤਾ ਜਾਂਚ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਭਾਗ ਮੁਖੀ ਸ਼੍ਰੀ ਗੌਰਵ ਸ਼ਰਮਾ ਅਤੇ ਲੈਕਚਰਰ ਸ਼੍ਰੀ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਰਹਿਨੁਮਾਈ ਕੀਤੀ ਅਤੇ ਉਦਯੋਗਿਕ ਦੌਰੇ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।