02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਨ ਪ੍ਰੇਮੀ ਹੋਏ ਇਕਜੁੱਟ-ਸੰਘਰਸ਼ ਦਾ ਫ਼ੈਸਲਾ

ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਪੰਜਾਬ ਦੀਆਂ ਨਦੀਆਂ ਵਿੱਚ ਵਧ ਰਹੇ ਪ੍ਰਦੂਸ਼ਣ, ਖ਼ਾਸ ਕਰਕੇ ਕਾਲਾ ਸੰਘਿਆਂ, ਚਿੱਟੀ ਵੇਈਂ ਅਤੇ ਸਤਲੁਜ ਦੀ ਗੰਭੀਰ ਹੋ ਰਹੀ ਸਥਿਤੀ ਨੂੰ ਲੈ ਕੇ ਅੱਜ ਜਲੰਧਰ ਵਿਖੇ ਵਾਤਾਵਰਨ ਪ੍ਰੇਮੀਆਂ, ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨਾਂ ਦੀ ਅਹਿਮ ਮੀਟਿੰਗ ਹੋਈ। ਚਿੱਟੀ ਵੇਈਂ ਮੋਰਚੇ ਦੇ ਨੁਮਾਇੰਦਿਆਂ ਅਜੈ ਪਾਲ ਸਿੰਘ ਅਤੇ ਪੰਜਾਬ ਬਚਾਓ ਮੋਰਚਾ ਦੇ ਪ੍ਰਧਾਨ ਤੇਜਸਵੀ ਮਿਨਹਾਸ ਵੱਲੋਂ ਸੱਦੀ ਗਈ ਮੀਟਿੰਗ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਜਾਨੀਆਂ, ਸਤਲੁਜ ਮਿਸਲ ਦੇ ਦਵਿੰਦਰ ਸਿੰਘ, ਜ਼ੀਰਾ ਮੋਰਚਾ ਦੇ ਰੋਮਨ ਬਰਾੜ, ਪੀ.

ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਪੰਜਾਬ ਦੀਆਂ ਨਦੀਆਂ ਵਿੱਚ ਵਧ ਰਹੇ ਪ੍ਰਦੂਸ਼ਣ, ਖ਼ਾਸ ਕਰਕੇ ਕਾਲਾ ਸੰਘਿਆਂ, ਚਿੱਟੀ ਵੇਈਂ ਅਤੇ ਸਤਲੁਜ ਦੀ ਗੰਭੀਰ ਹੋ ਰਹੀ ਸਥਿਤੀ ਨੂੰ ਲੈ ਕੇ ਅੱਜ ਜਲੰਧਰ ਵਿਖੇ ਵਾਤਾਵਰਨ ਪ੍ਰੇਮੀਆਂ, ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨਾਂ ਦੀ ਅਹਿਮ ਮੀਟਿੰਗ ਹੋਈ। ਚਿੱਟੀ ਵੇਈਂ ਮੋਰਚੇ ਦੇ ਨੁਮਾਇੰਦਿਆਂ ਅਜੈ ਪਾਲ ਸਿੰਘ ਅਤੇ ਪੰਜਾਬ ਬਚਾਓ ਮੋਰਚਾ ਦੇ ਪ੍ਰਧਾਨ ਤੇਜਸਵੀ ਮਿਨਹਾਸ ਵੱਲੋਂ ਸੱਦੀ ਗਈ ਮੀਟਿੰਗ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਜਾਨੀਆਂ, ਸਤਲੁਜ ਮਿਸਲ ਦੇ ਦਵਿੰਦਰ ਸਿੰਘ, ਜ਼ੀਰਾ ਮੋਰਚਾ ਦੇ ਰੋਮਨ ਬਰਾੜ, ਪੀ.ਏ.ਸੀ. ਲੁਧਿਆਣਾ ਦੇ ਕਪਿਲ ਅਰੋੜਾ ਅਤੇ ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਦੇ ਜਸਵਿੰਦਰ ਸਿੰਘ ਸਮੇਤ ਪੰਜਾਬ ਭਰ ਤੋਂ ਦਰਜਨਾਂ ਵਾਤਾਵਰਨ ਪ੍ਰੇਮੀਆਂ, ਸਮਾਜਿਕ ਕਾਰਕੁਨਾਂ ਅਤੇ ਜਾਗਰੂਕ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਲੋਕਤੰਤਰੀ ਢੰਗ ਨਾਲ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਤੇ ਪ੍ਰਦੂਸ਼ਣ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਖੇਤਰੀ ਕਮੇਟੀਆਂ ਬਣਾਈਆਂ ਜਾਣਗੀਆਂ, ਤਾਂ ਜੋ ਸਥਾਨਕ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਇਸ ਸਬੰਧੀ ਅਗਲੀ ਮੀਟਿੰਗ ਮਲਸੀਆਂ ਵਿਖੇ ਕਾਲਾ ਸੰਘਿਆਂ ਅਤੇ ਚਿੱਟੀ ਵੇਈਂ ਦੇ ਸੰਗਮ ਸਥਾਨ ‘ਤੇ ਕਰਨ ਦਾ ਫੈਸਲਾ ਵੀ ਲਿਆ ਗਿਆ। ਬੁਲਾਰਿਆਂ ਨੇ ਮੌਜੂਦਾ ਸਰਕਾਰ ਵਲੋਂ ਵਾਤਾਵਰਨ ਸਬੰਧੀ ਕਾਨੂੰਨਾਂ ਅਤੇ ਸਜ਼ਾਵਾਂ ਦੇ ਪ੍ਰਬੰਧਾਂ ਵਿੱਚ ਕੀਤੀਆਂ ਤਬਦੀਲੀਆਂ ‘ਤੇ ਵੀ ਚਿੰਤਾ ਪ੍ਰਗਟਾਈ। ਆਗੂਆਂ ਦਾ ਕਹਿਣਾ ਸੀ ਕਿ ਪ੍ਰਦੂਸ਼ਣ ਸਬੰਧੀ ਕੁਝ ਉਲੰਘਣਾਵਾਂ ਨੂੰ ਅਪਰਾਧਿਕ ਜੁਰਮ ਦੀ ਬਜਾਏ ਸਿਵਲ ਉਲੰਘਣਾ ਬਣਾਉਣ ਨਾਲ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਸਖ਼ਤ ਕਾਰਵਾਈ ਦਾ ਡਰ ਘਟਿਆ ਹੈ। ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਇਸ ਸੰਘਰਸ਼ ਦੌਰਾਨ ਹਰ ਸੰਭਵ ਕਾਨੂੰਨੀ ਰਸਤਾ ਅਪਣਾਇਆ ਜਾਵੇਗਾ ਤੇ ਲੋੜ ਪੈਣ ‘ਤੇ ਧਰਨੇ ਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਕਿਸੇ ਸਿਆਸੀ ਪਾਰਟੀ ਦੇ ਵਿਰੁੱਧ ਨਹੀਂ, ਸਗੋਂ ਪੰਜਾਬ ਦੇ ਜਲ ਸਰੋਤਾਂ, ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਚਲਾਇਆ ਜਾਵੇਗਾ। ਮੀਟਿੰਗ ਵਿੱਚ ਰਣਜੀਤ ਸਿੰਘ ਕੋਟਲੀ, ਵਰਿੰਦਰ ਮਲਿਕ, ਐਡਵੋਕੇਟ ਵਿਨੈ, ਸੁਰਿੰਦਰ ਸੈਣੀ ਅਤੇ ਐਡਵੋਕੇਟ ਪਰਮਿੰਦਰ ਸਿੰਘ ਵਿਜ ਸਮੇਤ ਕਈ ਹੋਰ ਵਾਤਾਵਰਨ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ’ ਦੇ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਵਿਗਿਆਨਕ ਵਿਧੀ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।