03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਆਗਾਮੀ ਵਿਧਾਨ ਸਭਾ ਚੋਣਾਂ ’ਚ ਬਲਕਾਰ ਸਿੰਘ ਨੂੰ ਸਫਲ ਬਣਾਉਣ ਲਈ ਕਰਾਂਗੇ ਡਟਵੀਂ ਮਿਹਨਤ- ਪ੍ਰਤਾਪ ਸਿੰਘ

ਚੁਗਿੱਟੀ/ਜੰਡੂ ਸਿੰਘਾ, 2 ਨਵੰਬਰ (ਨਰਿੰਦਰ ਲਾਗੂ)- ਅਗਾਮੀ ਦਿਨਾਂ ’ਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਹਲਕਾ ਕਰਤਾਰਪੁਰ ਤੋਂ ਐਲਾਨ ਕੀਤੇ ਗਏ ਉਮੀਦਵਾਰ ਬਲਕਾਰ ਸਿੰਘ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਉਣ ਲਈ ਪਾਰਟੀ ਵਰਕਰਾਂ ਵਲੋਂ ਰਾਤ ਦਿਨ ਪੂਰੀ ਦ੍ਰਿੜਤਾ ਤੇ ਇਮਾਨਦਾਰੀ ਨਾਲ ਮਿਹਨਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਜੰਡੂਸਿੰਘਾ ਵਿਖੇ ਸਾਥੀਆਂ ਨਾਲ ਬੈਠਕ ਦੌਰਾਨ ਗੱਲਬਾਤ ਕਰਦੇ ਹੋਏ ਹਲਕਾ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਡਾਕਟਰ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ।

ਅਜੀਤ ਡੈਸਕ 03-11-2026
ਚੁਗਿੱਟੀ/ਜੰਡੂ ਸਿੰਘਾ, 2 ਨਵੰਬਰ (ਨਰਿੰਦਰ ਲਾਗੂ)- ਅਗਾਮੀ ਦਿਨਾਂ ’ਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਹਲਕਾ ਕਰਤਾਰਪੁਰ ਤੋਂ ਐਲਾਨ ਕੀਤੇ ਗਏ ਉਮੀਦਵਾਰ ਬਲਕਾਰ ਸਿੰਘ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਉਣ ਲਈ ਪਾਰਟੀ ਵਰਕਰਾਂ ਵਲੋਂ ਰਾਤ ਦਿਨ ਪੂਰੀ ਦ੍ਰਿੜਤਾ ਤੇ ਇਮਾਨਦਾਰੀ ਨਾਲ ਮਿਹਨਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਜੰਡੂਸਿੰਘਾ ਵਿਖੇ ਸਾਥੀਆਂ ਨਾਲ ਬੈਠਕ ਦੌਰਾਨ ਗੱਲਬਾਤ ਕਰਦੇ ਹੋਏ ਹਲਕਾ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਡਾਕਟਰ ਪ੍ਰਤਾਪ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਕਤ ਹਲਕੇ ਅਧੀਨ ਤਮਾਮ ਪਿੰਡਾਂ ’ਚ ਮੌਜੂਦਾ ਵਿਧਾਇਕ ਬਲਕਾਰ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਵੱਡੇ ਪੱਧਰ ‘ਤੇ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਜਿਸ ਕਾਰਨ ਹਰ ਵਰਗ ਦੇ ਲੋਕਾਂ ’ਚ ਉਨ੍ਹਾਂ ਦੀ ਪਾਰਟੀ ਪ੍ਰਤੀ ਵਿਸ਼ਵਾਸ ਵਧਿਆ ਹੈ। ਪ੍ਰਤਾਪ ਸਿੰਘ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਫਿਰ ਤੋਂ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ, ਕਿਉਂਕਿ ਲੋਕਾਂ ਨਾਲ ਜੋ ਵਾਅਦੇ ‘ਆਪ’ ਵਲੋਂ ਕੀਤੇ ਗਏ ਸਨ ਉਨ੍ਹਾਂ ਨੂੰ ਪੂਰੀ ਸੰਜੀਦਗੀ ਨਾਲ ਪੂਰਾ ਕੀਤਾ ਗਿਆ ਹੈ। ਇਸ ਮੌਕੇ ਜੰਗ ਬਹਾਦਰ ਸਿੰਘ ਸੰਘਾ, ਹਿੰਦ ਪ੍ਰੀਤ ਸੰਘਾ, ਕੁਲਵਿੰਦਰ, ਦੇਸ਼ ਰਾਜ ਪੋਲ, ਜੱਸੀ ਸੰਘਾ, ਮਾਨਵ, ਨਰੇਸ਼ ਗੱਗੀ, ਮੰਗਾ ਪੰਚ, ਜੈਜ਼ੀ, ਮੰਗੀ ਪੰਚ, ਸੰਨੀ ਤੇ ਜੁਗਨੂੰ ਪੰਚ, ਅਮਰਜੀਤ ਸੰਘਾ, ਅਨੀਤਾ ਰਾਣੀ, ਇੰਦਰਜੀਤ ਕੌਰ, ਤਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਲਗਾ ਵਿਖੇ ਲਗਾਏ ਅੱਖਾਂ ਦੇ ਕੈਂਪ ਦੌਰਾਨ 470 ਮਰੀਜ਼ਾਂ ਦੀ ਕੀਤੀ ਗਈ ਜਾਂਚ ਅਗਲੀ ਖ਼ਬਰ ਸੀ.ਟੀ. ਗਰੁੱਪ ਵਲੋਂ ਨਵੇਂ ਲੋਗੋ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।