03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੇ.ਸੀ.ਸੀ. ਨੀਤੀ-2026 ਨੂੰ ਕਿਸਾਨ ਤੇ ਸਹਿਕਾਰੀ ਸਭਾਵਾਂ ਵਿਰੋਧੀ ਕਰਾਰ ਦਿੰਦਿਆਂ ਵਾਪਸ ਲੈਣ ਦੀ ਮੰਗ

ਜਲੰਧਰ, 2 ਨਵੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਕਿਸਾਨ ਕ੍ਰੈਡਿਟ ਕਾਰਡ (ਕੇ. ਸੀ.

ਅਜੀਤ ਡੈਸਕ 03-11-2026
ਜਲੰਧਰ, 2 ਨਵੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪੰਜਾਬ ਸਰਕਾਰ ਦੀ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਨੀਤੀ-2026 ਨੂੰ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੇ ਹਿੱਤਾਂ ਦੇ ਉਲਟ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਥੇਬੰਦੀ ਵਲੋਂ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਭਗਵੰਤ ਮਾਨ ਦੇ ਨਾਂਂਅ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ। ਮੰਗ ਪੱਤਰ ’ਚ ਕਿਹਾ ਗਿਆ ਹੈ ਕਿ ਸਹਿਕਾਰੀ ਸਭਾਵਾਂ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਘੱਟ ਵਿਆਜ ਦਰਾਂ ‘ਤੇ ਕਰਜ਼ੇ ਤੇ ਹੋਰ ਸਹੂਲਤਾਂ ਮੁਹੱਈਆ ਕਰ ਵਾ ਕੇ ਖੇਤੀਬਾੜੀ ਖੇਤਰ ਦੀ ਮਦਦ ਕਰਦੀਆਂ ਆ ਰਹੀਆਂ ਹਨ, ਪਰ ਨਵੀਂ ਕੇ.ਸੀ.ਸੀ. ਨੀਤੀ ਨਾਲ ਕਿਸਾਨਾਂ ‘ਤੇ ਵਾਧੂ ਆਰਥਿਕ ਬੋਝ ਪਵੇਗਾ। ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਭਿੰਦਾ ਪ੍ਰੈੱਸ ਸਕੱਤਰ ਬੀ. ਕੇ. ਯੂ. (ਲੱਖੋਵਾਲ) ਨੇ ਦੱਸਿਆ ਕਿ ਕਿਸਾਨਾਂ ਦੇ ਵਫਦ ਦੀ ਅਗਵਾਈ ਕਰਦੇ ਹੋਏ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ, ਬਲਦੇਵ ਸਿੰਘ ਜੋਸਨ, ਹਰਵਿੰਦਰ ਸਿੰਘ ਡੱਲੀ ਆਦਿ ਆਗੂਆਂ ਨੇ ਇਸ ਨਵੀਂ ਨੀਤੀ ਨੂੰ ਵਾਪਿਸ ਲਏ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਇਤਰਾਜ਼ ਜਤਾਇਆ ਕਿ ਦੋ ਲੱਖ ਰੁਪਏ ਤੋਂ ਵੱਧ ਕਰਜ਼ਾ ਲੈਣ ਵਾਲੇ ਕਿਸਾਨਾਂ ਨੂੰ ਆਪਣੀ ਜ਼ਮੀਨ ਬੈਂਕ ਕੋਲ ਗਿਰਵੀ ਰੱਖਣ ਦੀ ਸ਼ਰਤ ਲਗਾਈ ਜਾ ਰਹੀ ਹੈ । ਇਸ ਮੌਕੇ ਸੁਰਿੰਦਰ ਸਿੰਘ ਸ਼ਿੰਦਾ, ਮਹਾ ਸਿੰਘ ਤਰਾੜ, ਸੁਖਪਾਲ ਸਿੰਘ ਉਦੋਪੁਰ, ਬਾਬਾ ਸੁਖਜਿੰਦਰ ਸਿੰਘ, ਭਿੰਦਾ ਸੇਖੋ ਜਮਸ਼ੇਰ, ਮਲਕੀਤ ਸਿੰਘ ਰਸੂਲਪੁਰ , ਗੁਰਕਰਨ ਸਿੰਘ, ਸੁਰਜੀਤ ਸਿੰਘ ਸਮਰਾ, ਬਲਜੀਤ ਸਿੰਘ ਘੋੜਾ ਵਾਹੀ, ਬੂਟਾ ਸਿੰਘ ਸ਼ਾਹਕੋਟ, ਗੁਰਜੰਟ ਸਿੰਘ, ਗੁਰਨਾਮ ਸਿੰਘ ਤੱਗੜ, ਸੌਦਾਗਰ ਖਾਨ, ਬਲਜਿੰਦਰ ਸਿੰਘ ਲੱਧੜਾ, ਮਨਵੀਰ ਸਿੰਘ, ਧਰਮਵੀਰ ਸਿੰਘ, ਹਰਨੇਕ ਸਿੰਘ ਲੰਬੜਦਾਰ, ਸ਼ਮਿੰਦਰ ਸਿੰਘ ਮੀਰਾਪੁਰ, ਕੁਲਦੀਪ ਸਿੰਘ ਬਾਦਸ਼ਾਹਪੁਰ, ਕੁਲਵੰਤ ਸਿੰਘ ਮੁੱਧ, ਕੁਲਵਿੰਦਰ ਸਿੰਘ ਨੰਗਲ ਜੀਵਾ, ਕੁਲਜਿੰਦਰ ਪਾਲ ਸਿੰਘ, ਸੁਰਿੰਦਰ ਸਿੰਘ ਬਿੱਟੂ ਅਤੇ ਇਕਬਾਲ ਮੁਹੰਮਦ ਆਦਿ ਕਿਸਾਨ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੇਂਦਰ ’ਚ ਇਲਾਜ ਅਧੀਨ ਨਸ਼ੇੜੀਆਂ ਤੱਕ ਕੁਰਕਰੇ, ਚਿਪਸ ਤੇ ਖਾਣੇ ਦੇ ਪੈਕੇਟਾਂ ’ਚ ਪੁੱਜ ਰਹੇ ਨੇ ਨਸ਼ੇ ਅਗਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਬੰਦ ਪਈਆਂ ਸਟਰੀਟ ਲਾਈਟਾਂ ਠੀਕ ਕਰਨ ਲਈ ਐਚ.ਪੀ.ਐਲ. ਕੰਪਨੀ ਨੇ ਤੇਜ਼ ਕੀਤੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।