04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵੱਖ - ਵੱਖ ਗਤੀਵਿਧੀਆਂ ਕਰਵਾਈਆਂ

ਨਕੋਦਰ, 2 ਨਵੰਬਰ (ਗੁਰਵਿੰਦਰ ਸਿੰਘ )-ਸੀ. ਬੀ.

ਅਜੀਤ ਡੈਸਕ 03-11-2026
ਨਕੋਦਰ, 2 ਨਵੰਬਰ (ਗੁਰਵਿੰਦਰ ਸਿੰਘ )-ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਬਹਾਦਰ ਸੂਰਬੀਰਾਂ, ਗੈਲੈਂਟਰੀ ਐਵਾਰਡ ਜੇਤੂਆਂ ਤੇ ਆਜ਼ਾਦੀ ਘੁਲਾਟੀਆਂ ਦੀਆਂ ਬਹਾਦਰੀ ਭਰੀਆਂ ਗਾਥਾਵਾਂ ਤੇ ਜੀਵਨੀਆਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ, ਨਕੋਦਰ ਵਿਖੇ ‘ਵੀਰ ਗਾਥਾ 6.0’ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਗਤੀਵਿਧੀਆਂ ‘ਆਪਣੀ ਸਿਰਜਣਾਤਮਕਤਾ ਨੂੰ ਖੰਭ ਦਿਓ’ ਵਿਸ਼ੇ ਅਧੀਨ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਕਰਵਾਈਆਂ ਗਈਆਂ।ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਅਧਿਆਪਕਾ ਮੈਡਮ ਪੂਜਾ ਨੇ ਵਿਦਿਆਰਥੀਆਂ ਨੂੰ ‘ਵੀਰ ਗਾਥਾ 6.0’ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮਹੱਤਵ ਤੋਂ ਜਾਣੂ ਕਰਵਾਇਆ।ਇਸ ਮੁਹਿੰਮ ਤਹਿਤ ਤੀਜੀ ਤੋਂ ਪੰਜਵੀਂ, ਛੇਵੀਂ ਤੋਂ ਅੱਠਵੀਂ, ਨੌਵੀਂ ਤੋਂ ਦਸਵੀਂ ਅਤੇ ਗਿਆਰਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਚਾਰ ਵੱਖ-ਵੱਖ ਵਰਗਾਂ ਵਿੱਚ ਗਤੀਵਿਧੀਆਂ ਕਰਵਾਈਆਂ ਗਈਆਂ।
ਪਿਛਲੀ ਖ਼ਬਰ ਮੀਏਂਵਾਲ ਅਰਾਈਆਂ ਤੋਂ ਸੀਨੀਅਰ ਕਾਂਗਰਸੀ ਆਗੂ ਬੇਅੰਤ ਸਿੰਘ ਧੰਜੂ ਨਹੀਂ ਰਹੇ ਵਿਧਾਇਕ ਲਾਡੀ ਸ਼ੇਰੋਵਾਲੀਆ ਸਮੇਤ ਆਗੂਆਂ ਵਲੋ... ਅਗਲੀ ਖ਼ਬਰ ਆਦਮਪੁਰ ਦੇ ਵਾਰਡ ਨੰਬਰ 1, 10 ਤੇ 13 ’ਚ ਸੀਵਰੇਜ ਦੀ ਸਹੂਲਤ ਲਈ 1.11 ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।