04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨੂਰਮਹਿਲ ’ ਚ ਨਿਯਮਾਂ ਨੂੰ ਛਿੱਕੇ ਟੰਗ ਕੇ ਪ੍ਰਸ਼ਾਸਨ ਦੇ ਨੱਕ ਹੇਠ ਵਿਕ ਰਹੇ ਹਨ ਪਟਾਕੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ’ਚ ਬਿਨਾਂ ਮਨਜ਼ੂਰੀ ਖੁੱਲ੍ਹੀਆਂ ਦੁਕਾਨਾਂ

ਨੂਰਮਹਿਲ, 3 ਨਵੰਬਰ (ਤਜਿੰਦਰ ਕੁਮਾਰ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਨੂਰਮਹਿਲ ਸ਼ਹਿਰ ’ਚ ਪਟਾਕਿਆਂ ਦੀ ਸ਼ਰੇਆਮ ਹੋ ਰਹੀ ਵਿਕਰੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸ਼ਹਿਰ ਦੇ ਸਭ ਤੋਂ ਵੱਧ ਭੀੜ-ਭੜੱਕੇ ਵਾਲੇ ਬਾਜ਼ਾਰਾਂ ਤੇ ਰਿਹਾਇਸ਼ੀ ਥਾਵਾਂ ’ਤੇ ਨਿਯਮਾਂ ਦੀ ਉਲੰਘਣਾ ਕਰਕੇ ਪਟਾਕਿਆਂ ਦੀਆਂ ਦੁਕਾਨਾਂ ਸਜਾ ਦਿੱਤੀਆਂ ਗਈਆਂ ਹਨ, ਜਿਸ ਨਾਲ ਇਲਾਕਾ ਵਾਸੀਆਂ ’ਚ ਕਿਸੇ ਅਣਸੁਖਾਵੀਂ ਘਟਨਾ ਨੂੰ ਲੈ ਕੇ ਭਾਰੀ ਚਿੰਤਾ ਤੇ ਸਹਿਮ ਦਾ ਮਾਹੌਲ ਹੈ।

ਅਜੀਤ ਡੈਸਕ 04-11-2026
ਨੂਰਮਹਿਲ, 3 ਨਵੰਬਰ (ਤਜਿੰਦਰ ਕੁਮਾਰ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਨੂਰਮਹਿਲ ਸ਼ਹਿਰ ’ਚ ਪਟਾਕਿਆਂ ਦੀ ਸ਼ਰੇਆਮ ਹੋ ਰਹੀ ਵਿਕਰੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸ਼ਹਿਰ ਦੇ ਸਭ ਤੋਂ ਵੱਧ ਭੀੜ-ਭੜੱਕੇ ਵਾਲੇ ਬਾਜ਼ਾਰਾਂ ਤੇ ਰਿਹਾਇਸ਼ੀ ਥਾਵਾਂ ’ਤੇ ਨਿਯਮਾਂ ਦੀ ਉਲੰਘਣਾ ਕਰਕੇ ਪਟਾਕਿਆਂ ਦੀਆਂ ਦੁਕਾਨਾਂ ਸਜਾ ਦਿੱਤੀਆਂ ਗਈਆਂ ਹਨ, ਜਿਸ ਨਾਲ ਇਲਾਕਾ ਵਾਸੀਆਂ ’ਚ ਕਿਸੇ ਅਣਸੁਖਾਵੀਂ ਘਟਨਾ ਨੂੰ ਲੈ ਕੇ ਭਾਰੀ ਚਿੰਤਾ ਤੇ ਸਹਿਮ ਦਾ ਮਾਹੌਲ ਹੈ। ਜਦੋਂ ਇਸ ਸਬੰਧੀ ਨਗਰ ਕੌਂਸਲ ਦੇ ਈ.ਓ. ਰਣਧੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਾਫ਼ ਸ਼ਬਦਾਂ ’ਚ ਕਿਹਾ ਕਿ “ਪ੍ਰਸ਼ਾਸਨ ਵਲੋਂ ਅਜੇ ਤੱਕ ਕਿਸੇ ਨੂੰ ਵੀ ਪਟਾਕੇ ਵੇਚਣ ਦਾ ਲਾਇਸੈਂਸ ਨਹੀਂ ਦਿੱਤਾ ਗਿਆ ਹੈ।” ਈ.ਓ. ਦੇ ਇਸ ਬਿਆਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਬਾਜ਼ਾਰਾਂ ਵਿੱਚ ਖੁੱਲ੍ਹੀਆਂ ਇਹ ਦੁਕਾਨਾਂ ਪੂਰੀ ਤਰ੍ਹਾਂ ਨਾਲ ਬਿਨਾਂ ਮਨਜ਼ੂਰੀ ਅਤੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨਦਾਰਾਂ ਕੋਲ ਨਾ ਤਾਂ ਕੋਈ ਲਾਇਸੈਂਸ ਹੈ ਤੇ ਨਾ ਹੀ ਫਾਇਰ ਬ੍ਰਿਗੇਡ ਜਾਂ ਸਬੰਧਤ ਵਿਭਾਗ ਵਲੋਂ ਕੋਈ ਮਨਜ਼ੂਰੀ ਲਈ ਗਈ ਹੈ। ਜਿਨ੍ਹਾਂ ਬਾਜ਼ਾਰਾਂ ’ਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ’ਚ ਲੋਕ ਖਰੀਦਦਾਰੀ ਕਰਨ ਆਉਂਦੇ ਹਨ, ਉੱਥੇ ਹੀ ਧਮਾਕੇਦਾਰ ਸਮੱਗਰੀ ਰੱਖ ਕੇ ਵੇਚੀ ਜਾ ਰਹੀ ਹੈ। ਅੱਗ ਬੁਝਾਊ ਯੰਤਰਾਂ ਤੇ ਰੇਤ ਦੀਆਂ ਬਾਲਟੀਆਂ ਵਰਗੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦਾ ਨਾਮੋ-ਨਿਸ਼ਾਨ ਤੱਕ ਨਹੀਂ ਹੈ। ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ, ਤਾਂ ਤੰਗ ਗਲੀਆਂ ਕਾਰਨ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ। ਸ਼ਹਿਰ ਵਾਸੀਆਂ ਤੇ ਸਮਾਜ ਸੇਵੀਆਂ ਨੇ ਡਿਪਟੀ ਕਮਿਸ਼ਨਰ ਜਲੰਧਰ ਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੁਰੰਤ ਟੀਮਾਂ ਗਠਿਤ ਕਰਕੇ ਬਾਜ਼ਾਰਾਂ ’ਚ ਬਿਨਾਂ ਲਾਇਸੈਂਸ ਚੱਲ ਰਹੀਆਂ ਦੁਕਾਨਾਂ ‘ਤੇ ਕਾਰਵਾਈ ਕੀਤੀ ਜਾਵੇ ਤੇ ਇਨ੍ਹਾਂ ਨੂੰ ਬਾਜ਼ਾਰਾਂ ਤੋਂ ਬਾਹਰ ਖੁੱਲ੍ਹੀ ਥਾਂ ’ਤੇ ਤਬਦੀਲ ਕਰਵਾਇਆ ਜਾਵੇ, ਤਾਂ ਜੋ ਕਿਸੇ ਵੀ ਨੁਕਸਾਨੀ ਹਾਦਸੇ ਤੋਂ ਬਚਾਅ ਹੋ ਸਕੇ।
ਪਿਛਲੀ ਖ਼ਬਰ ਅੱਗ ਲੱਗਣ ਕਾਰਨ ਟਰਾਲਾ ਸੜ ਕੇ ਸੁਆਹ 11 ਹਜ਼ਾਰ ਵੋਲਟ ਦੀਆਂ ਤਾਰਾਂ ਨਾਲ ਟਕਰਾਈ ਪਰਾਲੀ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਨਕੋਦਰ ਸਬ - ਡਵੀਜ਼ਨ ’ ਚ ਪੁਲਿਸ ਵਲੋਂ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।