05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐੱਸ.ਜੀ.ਐੱਨ. ਸਕੂਲ ਵਿਖੇ ਕਰਵਾਇਆ ਪੰਜਾਬੀ ਲੋਕ ਗੀਤਾਂ ਦਾ ਸਮਾਗਮ

ਜਲੰਧਰ, 4 ਨਵੰਬਰ (ਐੱਮ. ਐੱਸ.

ਅਜੀਤ ਡੈਸਕ 05-11-2026
ਜਲੰਧਰ, 4 ਨਵੰਬਰ (ਐੱਮ. ਐੱਸ. ਲੋਹੀਆ) - ਐੱਸ. ਜੀ. ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਲੋਕ ਗੀਤਾਂ ਦਾ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਝਲਕ ਪੇਸ਼ ਕਰਦਿਆਂ ਲੋਕ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਬੱਚਿਆਂ ਦੀ ਸੁਰੀਲੀ ਗਾਇਕੀ ਤੇ ਮਨਮੋਹਕ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਕੰਟਰੋਲਰ ਮੈਡਮ ਸ੍ਰੀਮਤੀ ਚਰਨਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦੇ ਹੋਏ ਬੱਚਿਆਂ ਨੂੰ ਉਤਸ਼ਾਹ, ਹਿੰਮਤ ਤੇ ਲਗਨ ਨਾਲ ਹਰ ਗਤੀਵਿਧੀ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ 70 ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਕੁਰਾਸ਼ ਜਲੰਧਰ ਦੀਆਂ ਅੰਡਰ 14 ਸਾਲ ਦੀਆ ਖਿਡਾਰਨਾਂ ਬਣਿਆ ਓਵਰ ਆਲ ਚੈਂ... ਅਗਲੀ ਖ਼ਬਰ ਐਲ. ਪੀ. ਯੂ. ਨੇ 25 ਸਾਲ ਦੇ ਸਫਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਲੈ ਕੇ ਨੋਬਲ ਪੁਰਸਕਾਰ ਜੇਤੂਆਂ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।