05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਸ਼ਿਆਂ ਤੇ ਮਨੁੱਖੀ ਅਧਿਕਾਰਾਂ ਦੇ ਮੁੱਦੇ ’ਤੇ ਸਾਂਝਾ ਐਕਸ਼ਨ ਫਰੰਟ ਵਲੋਂ ਮੁਹਿੰਮ ਤੇਜ਼ ਕਰਨ ਦਾ ਐਲਾਨ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੇ ਨਸ਼ਿਆਂ ਵਿਰੁੱਧ ਕਾਇਮ ਕੀਤਾ ਜਸਟਿਸ ਸੈੱਲ

ਜਲੰਧਰ, 4 ਨਵੰਬਰ (ਮੋਹਿਤ ਸਿੰਘ)-ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸਾਂਝਾ ਐਕਸ਼ਨ ਫਰੰਟ ਪੰਜਾਬ ਵਲੋਂ ਪੁਲਿਸ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਤੇ ਨਸ਼ੀਲੇ ਪਦਾਰਥਾਂ ਦੇ ਦਰਜ ਝੂਠੇ ਕੇਸਾਂ ਦੇ ਮਾਮਲੇ ’ਚ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸੂਬਾ ਪੱਧਰੀ ਮੁਹਿੰਮ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਗਠਨ ਦੇ ਪ੍ਰਧਾਨ ਜੋਗਾ ਸਿੰਘ ਵਡਾਲਾ ਵਲੋਂ ‘ਸਟੇਟ ਹਿਊਮਨ ਰਾਈਟਸ ਐਂਡ ਜਸਟਿਸ ਸੈੱਲ ਪੰਜਾਬ’ ਦੇ ਗਠਨ ਦਾ ਐਲਾਨ ਕਰਦਿਆਂ ਕਿਹਾ ਗਿਆ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਲੜਾਈ ਦੇ ਨਾਲ-ਨਾਲ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਵੀ ਯਤਨ ਕੀਤੇ ਜਾਣਗੇ।

ਪ੍ਰਧਾਨ ਜੋਗਾ ਸਿੰਘ ਅਤੇ ਉਨ੍ਹਾਂ ਦੇ ਸਾਥੀ ਪ੍ਰੈੱਸ ਕਾਨਫਰੰਸ ਦੌਰਾਨ। 05-11-2026
ਜਲੰਧਰ, 4 ਨਵੰਬਰ (ਮੋਹਿਤ ਸਿੰਘ)-ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਸਾਂਝਾ ਐਕਸ਼ਨ ਫਰੰਟ ਪੰਜਾਬ ਵਲੋਂ ਪੁਲਿਸ ਦੀ ਧੱਕੇਸ਼ਾਹੀ ਦਾ ਸ਼ਿਕਾਰ ਅਤੇ ਨਸ਼ੀਲੇ ਪਦਾਰਥਾਂ ਦੇ ਦਰਜ ਝੂਠੇ ਕੇਸਾਂ ਦੇ ਮਾਮਲੇ ’ਚ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸੂਬਾ ਪੱਧਰੀ ਮੁਹਿੰਮ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਗਠਨ ਦੇ ਪ੍ਰਧਾਨ ਜੋਗਾ ਸਿੰਘ ਵਡਾਲਾ ਵਲੋਂ ‘ਸਟੇਟ ਹਿਊਮਨ ਰਾਈਟਸ ਐਂਡ ਜਸਟਿਸ ਸੈੱਲ ਪੰਜਾਬ’ ਦੇ ਗਠਨ ਦਾ ਐਲਾਨ ਕਰਦਿਆਂ ਕਿਹਾ ਗਿਆ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਲੜਾਈ ਦੇ ਨਾਲ-ਨਾਲ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਵੀ ਯਤਨ ਕੀਤੇ ਜਾਣਗੇ। ਸੰਗਠਨ ਦੇ ਨੁਮਾਇੰਦਿਆਂ ਨੇ ਸੂਬੇ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ, ਨੌਜਵਾਨ ਪੀੜ੍ਹੀ ਦੇ ਭਵਿੱਖ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸਮੱਸਿਆਵਾਂ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ, ਜਦਕਿ ਦੂਜੇ ਪਾਸੇ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਮਾਜਿਕ ਜਥੇਬੰਦੀਆਂ ਨੂੰ ਇਕ ਮੰਚ ‘ਤੇ ਇਕੱਠੇ ਹੋ ਕੇ ਇਨ੍ਹਾਂ ਮੁੱਦਿਆਂ ਵਿਰੁੱਧ ਕੰਮ ਕਰਨ ਦੀ ਲੋੜ ਹੈ। ਜੋਗਾ ਸਿੰਘ ਵਡਾਲਾ ਨੇ ਕਿਹਾ ਕਿ ਨਵੇਂ ਸੈੱਲ ਰਾਹੀਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਪੀੜਤਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਯੋਜਨਾ ਹੈ। ਇਸ ਦੇ ਨਾਲ ਹੀ ਪੁਲਿਸ ਤੇ ਪ੍ਰਸ਼ਾਸਨ ਨਾਲ ਜੁੜੇ ਮਾਮਲਿਆਂ ਵਿੱਚ ਜੇਕਰ ਕਿਸੇ ਵਿਅਕਤੀ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਸ ਦੀ ਆਵਾਜ਼ ਉੱਚ ਪੱਧਰ ਤੱਕ ਪਹੁੰਚਾਉਣ ਲਈ ਵੀ ਸੈੱਲ ਕੰਮ ਕਰੇਗਾ। ਸੰਗਠਨ ਵਲੋਂ ਸਮਾਜਿਕ ਜਥੇਬੰਦੀਆਂ, ਐੱਨ.ਜੀ.ਓਜ਼ ਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਵਾਲਮੀਕਿ ਤੀਰਥ ਐਕਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਸਰਵਣ ਸਿੰਘ ਗੱਬਰ, ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੇ ਬਾਬਾ ਮਨਜੀਤ ਸਿੰਘ ਸੈਣੀ, ਆਟੋ ਚਾਲਕ ਯੂਨੀਅਨ ਆਲ ਪੰਜਾਬ ਦੇ ਪ੍ਰਧਾਨ ਭਾਈ ਤੀਰਥ ਸਿੰਘ ਕੋਹਾਲੀ, ਮਨੋਜ ਨੰਨ੍ਹਾ ਹਿੰਦ ਕ੍ਰਾਂਤੀ ਦਲ, ਸਰਵ ਅਧਿਕਾਰ ਰੱਖਿਆ ਅਭਿਆਨ ਸਮਿਤੀ ਦੇ ਪ੍ਰਧਾਨ ਸ਼ੰਕਰ ਕੁਮਾਰ ਚੌਧਰੀ, ਸਾਂਝਾ ਐਕਸ਼ਨ ਫਰੰਟ ਦੇ ਮੀਤ ਪ੍ਰਧਾਨ ਕੁਨਾਲ, ਯੂਥ ਪ੍ਰਧਾਨ ਵਰੁਣ ਗੁਪਤਾ, ਮਹਿਲਾ ਵਿੰਗ ਤੋਂ ਸੁਖਵਿੰਦਰ ਕੌਰ ਭੱਟੀ, ਸੁਖਪਾਲ ਸਿੰਘ, ਰਾਕੇਸ਼ ਵਰਮਾ, ਕਮਲਦੀਪ ਸਿੰਘ, ਹਰਚਰਨ ਸਿੰਘ, ਗੁਰਸ਼ਰਨ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਟੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ’ਚ ‘ਪੰਚਕ੍ਰਿਤੀ’ ਦੀ ਸ਼ਾਨਦਾਰ ਪੇਸ਼ਕਾਰੀ ਅਗਲੀ ਖ਼ਬਰ ਨਿਕਾਸੀ ਨਾਲੇ ਦਾ ਗੰਦਾ ਪਾਣੀ ਬਣਿਆ ਲੋਕਾਂ ਲਈ ਮੁਸੀਬਤ ਬਦਬੂ ਤੇ ਮੱਛਰਾਂ ਨੇ ਕੀਤਾ ਜਿਊਣਾ ਦੁਭਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।