05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

21 ਨਵੰਬਰ ਦੇ ਮੁੱਖ ਨਗਰ ਕੀਰਤਨ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਸੱਦਾ ਪੱਤਰ

ਜਲੰਧਰ, 4 ਨਵੰਬਰ (ਐੱਮ. ਐੱਸ.

ਅਜੀਤ ਡੈਸਕ 05-11-2026
ਜਲੰਧਰ, 4 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦੇ 98ਵੇਂ ਮੁੱਖ ਨਗਰ ਕੀਰਤਨ ਦੀਆਂ ਤਿਆਰੀਆਂ ਜੋਰਾਂ ’ਤੇ ਅਰੰਭ ਹੋ ਗਈਆਂ ਹਨ। ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸਿੰਘ ਸਭਾਵਾਂ ਤੋਂ ਪਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ ਰਿਆਤ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਸ਼ਹਿਰ ਦਾ ਮੁੱਖ ਨਗਰ ਕੀਰਤਨ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਵਲੋਂ 21 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਜਾਇਆ ਜਾਵੇਗਾ। ਇਸ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ‘ਗੜ੍ਹਗੱਜ’ ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਸੱਦਾ ਪੱਤਰ ਦਿੱਤਾ ਤੇ ਨਗਰ ਕੀਰਤਨ ’ਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਦਿਆਲ ਸਿੰਘ ਕਾਲੜਾ, ਸੁਰਿੰਦਰ ਸਿੰਘ ਵਿਰਦੀ, ਕੁਲਜੀਤ ਸਿੰਘ ਚਾਵਲਾ, ਦਵਿੰਦਰ ਸਿੰਘ ਬੜਿੰਗ, ਤੇਜਵੀਰ ਸਿੰਘ ਬਾਂਸਲ, ਹਰਵਿੰਦਰ ਸਿੰਘ ਮੱਖਣ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਐਨ.ਡੀ.ਯੂ. ਰੀਜਨਲ ਕੈਂਪਸ ਦੇ ਵਿਦਿਆਰਥੀਆਂ ਵਲੋਂ ਜਨ ਜਾਗਰੂਕਤਾ ਸਮਾਗਮ ਅਗਲੀ ਖ਼ਬਰ 2027 ’ ਚ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਦੀ ਬਣੇਗੀ ਸਰਕਾਰ - ਅਸ਼ੋਕ ਸਰੀਨ ਹਿੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।