06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਗੁੰਮ ਹੋਇਆ ਬੱਚਾ ਲੱਭ ਕੇ ਮਾਪਿਆਂ ਦੇ ਹਵਾਲੇ ਕੀਤਾ

ਜਲੰਧਰ, 5 ਨਵੰਬਰ (ਜਤਿੰਦਰ ਪੰਮੀ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਟੀਮ ਵਲੋਂ ਗੁੰਮ ਹੋਇਆ ਬੱਚਾ ਸੁਰੱਖਿਅਤ ਲੱਭ ਕੇ ਉਸਦੇ ਮਾਪਿਆਂ ਦੇ ਹਵਾਲੇ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੱਚੇ ਦੇ ਗੁੰਮ ਹੋਣ ਕਾਰਨ ਉਸਦੇ ਪਰਿਵਾਰਕ ਮੈਂਬਰ ਕਾਫ਼ੀ ਚਿੰਤਤ ਤੇ ਪ੍ਰੇਸ਼ਾਨ ਸਨ।

ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਜਤਿੰਦਰ ਪੰਮੀ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਟੀਮ ਵਲੋਂ ਗੁੰਮ ਹੋਇਆ ਬੱਚਾ ਸੁਰੱਖਿਅਤ ਲੱਭ ਕੇ ਉਸਦੇ ਮਾਪਿਆਂ ਦੇ ਹਵਾਲੇ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੱਚੇ ਦੇ ਗੁੰਮ ਹੋਣ ਕਾਰਨ ਉਸਦੇ ਪਰਿਵਾਰਕ ਮੈਂਬਰ ਕਾਫ਼ੀ ਚਿੰਤਤ ਤੇ ਪ੍ਰੇਸ਼ਾਨ ਸਨ। ਪਰਿਵਾਰ ਦੀ ਇਸ ਮੁਸ਼ਕਿਲ ਘੜੀ ਵਿੱਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਟੀਮ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਗਈ। ਪੁਲਿਸ ਮੁਲਾਜ਼ਮਾਂ ਵਲੋਂ ਬੱਚੇ ਦੀ ਭਾਲ ਲਈ ਸੁਚੱਜੇ ਅਤੇ ਲਗਾਤਾਰ ਯਤਨ ਕੀਤੇ ਗਏ। ਪੁਲਿਸ ਟੀਮ ਦੀ ਮੁਸਤੈਦੀ, ਤੁਰੰਤ ਕਾਰਵਾਈ ਤੇ ਮਿਹਨਤ ਸਦਕਾ ਗੁੰਮ ਹੋਏ ਬੱਚੇ ਨੂੰ ਸੁਰੱਖਿਅਤ ਲੱਭ ਲਿਆ ਗਿਆ ਤੇ ਸਾਰੀ ਲੋੜੀਂਦੀ ਕਾਰਵਾਈ ਉਪਰੰਤ ਉਸਨੂੰ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਪਰਿਵਾਰ ਨੂੰ ਆਪਣੇ ਬੱਚੇ ਦੇ ਸੁਰੱਖਿਅਤ ਮਿਲਣ ‘ਤੇ ਵੱਡੀ ਰਾਹਤ ਮਿਲੀ। ਇਸ ਮੌਕੇ ਬੱਚੇ ਦੇ ਮਾਪਿਆਂ ਵਲੋਂ ਕਮਿਸ਼ਨਰੇਟ ਪੁਲਿਸ ਤੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਟੀਮ ਦਾ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਪੁਲਿਸ ਵਲੋਂ ਕੀਤੀ ਗਈ ਤੁਰੰਤ ਕਾਰਵਾਈ ਤੇ ਸਹਿਯੋਗ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪੁਲਿਸ ਵਲੋਂ ਲੈਦਰ ਕੰਪਲੈਕਸ ਰੋਡ ’ਤੇ ਰਿਹਾਇਸ਼ੀ ਮਕਾਨ ’ਚੋਂ ਨਾਜਾਇਜ਼ ਪਟਾਕਿਆਂ ਦਾ ਜ਼ਖੀਰਾ ਬਰਾਮਦ ਅਗਲੀ ਖ਼ਬਰ ਹਰਦੀਪ ਸਿੰਘ ਪੁਰੀ ਬਿਨਾਂ ਮੁਕਾਬਲਾ ਬਣੇ ਰਾਜ ਸਭਾ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।