06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਝਿੰਜਰ ਤੇ ਖੇੜਾ ਦਾ ਜਲੰਧਰ ਪਹੁੰਚਣ ’ਤੇ ਨਿੱਘਾ ਸਵਾਗਤ

ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਜਲੰਧਰ ਪਹੁੰਚਣ ’ਤੇ ਯੂਥ ਆਗੂ ਜਸਪ੍ਰੀਤ ਸਿੰਘ ਚੌਹਾਨ ਵਲੋਂ ਆਪਣੇ ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਸਿੰਘ ਚੌਹਾਨ ਤੇ ਉਨ੍ਹਾਂ ਦੀ ਟੀਮ ਵਲੋਂ ਦੋਵਾਂ ਆਗੂਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਜਲੰਧਰ ਪਹੁੰਚਣ ’ਤੇ ਯੂਥ ਆਗੂ ਜਸਪ੍ਰੀਤ ਸਿੰਘ ਚੌਹਾਨ ਵਲੋਂ ਆਪਣੇ ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਸਿੰਘ ਚੌਹਾਨ ਤੇ ਉਨ੍ਹਾਂ ਦੀ ਟੀਮ ਵਲੋਂ ਦੋਵਾਂ ਆਗੂਆਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਤੇ ਪੰਜਾਬ ਦੇ ਹੱਕਾਂ ਤੇ ਮਸਲਿਆਂ ਦੀ ਆਵਾਜ਼ ਬੁਲੰਦ ਕਰਨ ਲਈ ਯੂਥ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਨਾਲ ਜੁੜ ਕੇ ਪੰਜਾਬ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜਸਪ੍ਰੀਤ ਸਿੰਘ ਚੌਹਾਨ ਤੇ ਉਨ੍ਹਾਂ ਦੀ ਟੀਮ ਵਲੋਂ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ। ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦਾ ਇਕਜੁੱਟ ਹੋਣਾ ਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਜਸਪ੍ਰੀਤ ਸਿੰਘ ਚੌਹਾਨ ਨੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਤੇ ਇਲਾਕੇ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਨਾਲ ਜੋੜਿਆ ਜਾਵੇਗਾ । ਇਸ ਮੌਕੇ ਮਲਜਿੰਦਰ ਸਿੰਘ, ਸੁਖਬੀਰ ਸਿੰਘ, ਹਰਪ੍ਰਤਾਪ ਸਿੰਘ, ਕਰਨਵੀਰ ਸਿੰਘ, ਸਿਮਰ ਸੇਠੀ, ਸੂਰਜ ਸਭਰਵਾਲ, ਸੌਰਵ ਵਾਲੀਆ, ਕਰਨ ਕਨੌਜੀਆ, ਹਰਜੋਤ ਸਿੰਘ, ਪ੍ਰਭਨੂਰ ਸਿੰਘ, ਅਮਿਤ ਭਗਤ ਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ   ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਆਟੋ ਅਤੇ ਜੁਗਾੜੂ ਰੇੜੀ ਅਗਲੀ ਖ਼ਬਰ 43 ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ 22 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।