06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹੰਗਾਮੇ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਨੂੰ 12 ਤਰੀਕ ਦਾ ਦਿੱਤਾ ਸਮਾਂ- ਡੀ.ਐੱਸ.ਪੀ.

ਮਕਸੂਦਾਂ (ਸੌਰਵ ਮਹਿਤਾ) - ਭਗਤ ਸਿੰਘ ਕਲੋਨੀ ਦੀਆਂ ਝੁੱਗੀਆਂ ਸਬੰਧੀ ਹੋਈ ਕਾਰਵਾਈ ਦੌਰਾਨ ਮਾਹੌਲ ਤਣਾਅਪੂਰਨ ਹੋਣ ਤੇ ਇੱਟਾਂ-ਰੋੜੇ ਚੱਲਣ ਦੀ ਘਟਨਾ ਤੋਂ ਬਾਅਦ ਪੁਲਿਸ ਵਲੋਂ ਸਥਿਤੀ ਨੂੰ ਸੰਭਾਲਿਆ ਗਿਆ। ਇਸ ਦੌਰਾਨ ਨਗਰ ਨਿਗਮ ਦੀ ਜੇ.

ਅਜੀਤ ਡੈਸਕ 06-11-2026
ਮਕਸੂਦਾਂ (ਸੌਰਵ ਮਹਿਤਾ) - ਭਗਤ ਸਿੰਘ ਕਲੋਨੀ ਦੀਆਂ ਝੁੱਗੀਆਂ ਸਬੰਧੀ ਹੋਈ ਕਾਰਵਾਈ ਦੌਰਾਨ ਮਾਹੌਲ ਤਣਾਅਪੂਰਨ ਹੋਣ ਤੇ ਇੱਟਾਂ-ਰੋੜੇ ਚੱਲਣ ਦੀ ਘਟਨਾ ਤੋਂ ਬਾਅਦ ਪੁਲਿਸ ਵਲੋਂ ਸਥਿਤੀ ਨੂੰ ਸੰਭਾਲਿਆ ਗਿਆ। ਇਸ ਦੌਰਾਨ ਨਗਰ ਨਿਗਮ ਦੀ ਜੇ.ਸੀ.ਬੀ. ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਡਿਵੀਜ਼ਨ ਨੰਬਰ 1 ਦੇ ਮੁਖੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਇਸ ਸਬੰਧੀ ਡੀ.ਐੱਸ.ਪੀ. ਉੱਤਰੀ ਕਰਨੈਲ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪ੍ਰਵਾਸੀ ਲੋਕਾਂ ਤੇ ਇਕੱਠੇ ਹੋਏ ਇਲਾਕਾ ਵਾਸੀਆਂ ਵਿਚਕਾਰ ਪੈਦਾ ਹੋਏ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਆਪਸੀ ਗੱਲਬਾਤ ਅਤੇ ਮਾਮਲੇ ਦੇ ਹੱਲ ਲਈ 12 ਤਰੀਕ ਦਾ ਸਮਾਂ ਦਿੱਤਾ ਗਿਆ ਹੈ। ਫਿਲਹਾਲ ਕਿਸੇ ਵੀ ਧਿਰ ਵਲੋਂ ਥਾਣੇ ਪਹੁੰਚ ਕੇ ਆਪਣੇ ਲਿਖਤੀ ਬਿਆਨ ਦਰਜ ਨਹੀਂ ਕਰਵਾਏ ਗਏ। ਡੀ.ਐੱਸ.ਪੀ. ਨੇ ਕਿਹਾ ਕਿ 12 ਤਰੀਕ ਤੋਂ ਬਾਅਦ ਮਾਮਲੇ ਦੀ ਸਾਰੀ ਸਥਿਤੀ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ੍ਰੀ ਬਾਬਾ ਹਰਿਵੱਲਭ ਸੰਗੀਤ ਮੁਕਾਬਲੇ-2026 ਲਈ ਰਜਿਸਟ੍ਰੇਸ਼ਨ ਸ਼ੁਰੂ ਅਗਲੀ ਖ਼ਬਰ ਤਿਉਹਾਰਾਂ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ ਚੌਕਸ, ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ’ਚ ਆਵਾਜਾਈ ਤੇ ਸੁਰੱਖਿਆ ’ਤੇ ਰਹੇਗੀ ਤਿੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।