06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਿੱਲੀ ਬੜੈਚ ਅਕੈਡਮੀ ਦੇ ਬੱਚਿਆਂ ਨੇ ਲਗਾਇਆ ਚੰਡੀਗੜ੍ਹ ਦਾ ਟੂਰ

ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ (ਸੈਦਰਾਣਾ ਸਾਹਿਬ) ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਟੂਰ ’ਤੇ ਲਿਜਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆ ਘਰ ਲਿਜਾਇਆ ਗਿਆ, ਉਥੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਜਾਨਵਰਾਂ, ਪੰਛੀਆਂ ਆਦਿ ਨੂੰ ਦੇਖਿਆ ਤੇ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਅਜੀਤ ਡੈਸਕ 06-11-2026
ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ (ਸੈਦਰਾਣਾ ਸਾਹਿਬ) ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਤੇ ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਟੂਰ ’ਤੇ ਲਿਜਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆ ਘਰ ਲਿਜਾਇਆ ਗਿਆ, ਉਥੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਜਾਨਵਰਾਂ, ਪੰਛੀਆਂ ਆਦਿ ਨੂੰ ਦੇਖਿਆ ਤੇ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੰਡੀਗੜ੍ਹ ’ਚ ਚੋਖੀ ਢਾਣੀ ਵੀ ਲਿਜਾਇਆ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਪੁਰਾਣੇ ਸੱਭਿਆਚਾਰ ਬਾਰੇ ਪਤਾ ਲੱਗ ਸਕੇ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਝੂਲਿਆਂ ਦਾ ਆਨੰਦ ਮਾਣਿਆ ਤੇ ਵੱਖ-ਵੱਖ ਕਰਤੱਬ ਵੀ ਦੇਖੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਡਾਂਸ ਵੀ ਕੀਤਾ। ਇਸ ਮੌਕੇ ਜਸਪਾਲ ਸਿੰਘ, ਮੈਡਮ ਕੁਲਜੀਤ ਕੌਰ, ਨਵਜੋਤ ਕੌਰ, ਬਲਦੀਪ ਕੌਰ, ਹਰਜੀਤ ਕੌਰ, ਲਵਲੀ, ਮਨਜਿੰਦਰ ਕੌਰ, ਗੁਰਮਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੂਨ ਵਰਲਡ ਸਕੂਲ ਨੇ 24 ਬੱਚਿਆਂ ਨੂੰ ਮੁਹੱਈਆ ਕਰਵਾਈਆਂ ਮੁਫ਼ਤ ਐਨਕਾਂ ਅਗਲੀ ਖ਼ਬਰ ਬੇਅੰਤ ਸਿੰਘ ਧੰਜੂ ਨਮਿਤ ਅੰਤਿਮ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।