ਜਲੰਧਰ, 6 ਨਵੰਬਰ (ਅ.ਬ.)- ਖੁਸ਼ੀਆਂ, ਉਮੰਗ ਤੇ ਆਪਸੀ ਭਾਈਚਾਰੇ ਦੇ ਮਾਹੌਲ ’ਚ ਸੇਂਟ ਸੋਲਜ਼ਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ’ਚ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ’ਚ ਸਕਾਰਾਤਮਕਤਾ, ਏਕਤਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਵੱਖ-ਵੱਖ ਰੰਗਾਰੰਗ ਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਦੀਵੇ ਸਜਾਉਣ, ਰੰਗੋਲੀ ਬਣਾਉਣ ਦੇ ਮੁਕਾਬਲਿਆਂ, ਮੋਮਬੱਤੀ ਸਜਾਵਟ, ਪੋਸਟਰ ਮੇਕਿੰਗ, ਰਚਨਾਤਮਕ ਕਲਾ ਤੇ ਸ਼ਿਲਪਕਾਰੀ ਗਤੀਵਿਧੀਆਂ, ਰਵਾਇਤੀ ਪਹਿਰਾਵੇ ਦੇ ਮੁਕਾਬਲਿਆਂ ਤੇ ਸੱਭਿਆਚਾਰਕ ਪੇਸ਼ਕਾਰੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਗਰੁੱਪ ਦੀ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ।