ਹਨੀ ਜੋਸ਼ੀ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਮੀਡੀਆ ਚੇਅਰਮੈਨ ਨਿਯੁਕਤ
ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਇੰਡੀਅਨ ਯੂਥ ਕਾਂਗਰਸ ਵਲੋਂ ਪੰਜਾਬ ਦੀ ਯੂਥ ਕਾਂਗਰਸ ਜਥੇਬੰਦੀ ’ਚ ਅਹਿਮ ਨਿਯੁਕਤੀ ਕਰਦਿਆਂ ਹਨੀ ਜੋਸ਼ੀ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਸੂਬਾ ਮੀਡੀਆ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਮੀਡੀਆ ਵਿਭਾਗ ਦੇ ਚੇਅਰਮੈਨ ਵਰੁਣ ਪਾਂਡੇ ਵਲੋਂ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਰਾਹੀਂ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ ।
ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਇੰਡੀਅਨ ਯੂਥ ਕਾਂਗਰਸ ਵਲੋਂ ਪੰਜਾਬ ਦੀ ਯੂਥ ਕਾਂਗਰਸ ਜਥੇਬੰਦੀ ’ਚ ਅਹਿਮ ਨਿਯੁਕਤੀ ਕਰਦਿਆਂ ਹਨੀ ਜੋਸ਼ੀ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਸੂਬਾ ਮੀਡੀਆ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਮੀਡੀਆ ਵਿਭਾਗ ਦੇ ਚੇਅਰਮੈਨ ਵਰੁਣ ਪਾਂਡੇ ਵਲੋਂ ਜਾਰੀ ਕੀਤੇ ਗਏ ਨਿਯੁਕਤੀ ਪੱਤਰ ਰਾਹੀਂ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ । ਨਿਯੁਕਤੀ ਪੱਤਰ ’ਚ ਵਰੁਣ ਪਾਂਡੇ ਨੇ ਕਿਹਾ ਕਿ ਯੂਥ ਕਾਂਗਰਸ ਦੇ ਸਾਹਮਣੇ ਕਈ ਗੰਭੀਰ ਚੁਣੌਤੀਆਂ ਹਨ ਅਤੇ ਇਨ੍ਹਾਂ ਦਾ ਸਾਹਮਣਾ ਕਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ । ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਨੇ ਹਨੀ ਜੋਸ਼ੀ ਨੂੰ ਪੰਜਾਬ ਦੇ ਲੋਕਾਂ ਵਿੱਚ ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਣ ਲਈ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਯੂਥ ਕਾਂਗਰਸ ਦੇ ਇੰਚਾਰਜ ਮਨੀਸ਼ ਸ਼ਰਮਾ, ਕੌਮੀ ਪ੍ਰਧਾਨ ਉਦੈ ਭਾਨੂ ਚਿਬ ਅਤੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਨਾਲ ਤਾਲਮੇਲ ਬਣਾ ਕੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ । ਇਸ ਮੌਕੇ ਹਨੀ ਜੋਸ਼ੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।