07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ 13 ਤੋਂ

ਚੁਗਿੱਟੀ/ਜੰਡੂਸਿੰਘਾ, 6 ਨਵੰਬਰ (ਨਰਿੰਦਰ ਲਾਗੂ)- ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਅਸਥਾਨਾਂ ਬੋਲੀਨਾ ਦੋਆਬਾ ਵਿਖੇ ਸਾਲਾਨਾ ਜੋੜ ਮੇਲਾ ਇਸ ਵਾਰ 13,14 ਤੇ 15 ਨਵੰਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਜਥੇਦਾਰ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਜੋੜ ਮੇਲੇ ਦੇ ਸਬੰਧ ’ਚ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਕੀਤੀ ਜਾਵੇਗੀ।

ਅਜੀਤ ਡੈਸਕ 07-11-2026
ਚੁਗਿੱਟੀ/ਜੰਡੂਸਿੰਘਾ, 6 ਨਵੰਬਰ (ਨਰਿੰਦਰ ਲਾਗੂ)- ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕੌਰ ਦੇ ਅਸਥਾਨਾਂ ਬੋਲੀਨਾ ਦੋਆਬਾ ਵਿਖੇ ਸਾਲਾਨਾ ਜੋੜ ਮੇਲਾ ਇਸ ਵਾਰ 13,14 ਤੇ 15 ਨਵੰਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਜਥੇਦਾਰ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਜੋੜ ਮੇਲੇ ਦੇ ਸਬੰਧ ’ਚ 13 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ 14 ਨਵੰਬਰ ਸ਼ਾਮ ਨੂੰ 6 ਵਜੇ ਭਾਈ ਮਨਜਿੰਦਰ ਸਿੰਘ ਹਰਿ ਰਾਏਪੁਰ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸੇ ਤਰ੍ਹਾਂ 15 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮੀਰੀ ਪੀਰੀ ਖਾਲਸਾ ਜਥਾ, ਢਾਡੀ ਭਾਈ ਨਿਸ਼ਾਨ ਸਿੰਘ ਸ਼ਾਹਕੋਟ ਦੇ ਜਥੇ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਤੇ ਰਾਗੀ ਭਾਈ ਜਗਦੀਪ ਸਿੰਘ ਤੇ ਉਨ੍ਹਾਂ ਦੇ ਸਾਥੀ ਵਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਬਚਿੱਤਰ ਸਿੰਘ ਵਲੋਂ ਨਿਭਾਈ ਜਾਵੇਗੀ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।
ਪਿਛਲੀ ਖ਼ਬਰ ਪਿੰਡ ਕਡਿਆਣਾ ਵਿਖੇ ਖੂਨਦਾਨ ਕੈਂਪ ਅਗਲੀ ਖ਼ਬਰ ਐਜੂਯੂਥ ਫਾਊਂਡੇਸ਼ਨ ਵਲੋਂ ਦੀਵਾਲੀ ਮੌਕੇ 350 ਵਿਦਿਆਰਥੀਆਂ ਨੂੰ ਵੰਡਿਆ ਗਿਆ ਪੜ੍ਹਾਈ ਦਾ ਸਾਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।