07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਵਿੰਦਰਪਾਲ ਸਿੰਘ ਸੇਠੀ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਸ਼ਹਿਰੀ) ਦੇ ਉਪ ਪ੍ਰਧਾਨ

ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਸੀਨੀਅਰ ਕਾਂਗਰਸੀ ਆਗੂ ਰਵਿੰਦਰਪਾਲ ਸਿੰਘ ਸੇਠੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਸ਼ਹਿਰੀ) ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਵਿੰਦਰਪਾਲ ਸਿੰਘ ਸੇਠੀ ਕਾਂਗਰਸ ਪਾਰਟੀ ਦੇ ਤਜਰਬੇਕਾਰ ਅਤੇ ਸਮਰਪਿਤ ਆਗੂ ਹਨ।

ਰਵਿੰਦਰਪਾਲ ਸਿੰਘ ਸੇਠੀ 07-11-2026
ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਸੀਨੀਅਰ ਕਾਂਗਰਸੀ ਆਗੂ ਰਵਿੰਦਰਪਾਲ ਸਿੰਘ ਸੇਠੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਸ਼ਹਿਰੀ) ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਵਿੰਦਰਪਾਲ ਸਿੰਘ ਸੇਠੀ ਕਾਂਗਰਸ ਪਾਰਟੀ ਦੇ ਤਜਰਬੇਕਾਰ ਅਤੇ ਸਮਰਪਿਤ ਆਗੂ ਹਨ। ਉਹ ਇਸ ਤੋਂ ਪਹਿਲਾਂ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ । ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸੰਗਠਨਾਤਮਕ ਕਾਰਜਸ਼ੈਲੀ ਨੂੰ ਮੁੱਖ ਰੱਖਦਿਆਂ ਹੀ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਰਵਿੰਦਰਪਾਲ ਸਿੰਘ ਸੇਠੀ ਦੀ ਨਿਯੁਕਤੀ ਨਾਲ ਜਲੰਧਰ ਸ਼ਹਿਰ ਵਿੱਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸੇਠੀ ਆਪਣੇ ਤਜਰਬੇ ਦੇ ਆਧਾਰ ’ਤੇ ਨੌਜਵਾਨਾਂ ਤੇ ਪਾਰਟੀ ਵਰਕਰਾਂ ਨੂੰ ਇੱਕਮੁੱਠ ਕਰਕੇ ਲੋਕ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨਗੇ। ਆਪਣੀ ਨਿਯੁਕਤੀ ‘ਤੇ ਰਵਿੰਦਰਪਾਲ ਸਿੰਘ ਸੇਠੀ ਨੇ ਕਾਂਗਰਸ ਹਾਈਕਮਾਨ, ਸੂਬਾਈ ਲੀਡਰਸ਼ਿਪ ਅਤੇ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਤੇ ਸ਼ਹਿਰ ਦੇ ਹਰ ਵਾਰਡ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਦੀਵਾਲੀ ਦੀ ਪੂਜਾ ਕਰਵਾਈ ਅਗਲੀ ਖ਼ਬਰ ਰਾਕੇਸ਼ ਗੁਪਤਾ ਬੂਥ ਮੈਨੇਜਮੈਂਟ ਸੈੱਲ ਦਾ ਕਨਵੀਨਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।