ਆਮ ਆਦਮੀ ਪਾਰਟੀ ਛੱਡਣ ਦਾ ਕੋਈ ਇਰਾਦਾ ਨਹੀਂ - ਪਵਨ ਟੀਨੂੰ
ਜਲੰਧਰ, 7 ਨਵੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਆਦਮਪੁਰ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਉਨ੍ਹਾਂ ਦੇ ਪਾਰਟੀ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿਚ ਸ਼ਾਮਿਲ ਹੋਣ ਸੰਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਇਹ ਸਿਰਫ਼ ਬੇਬੁਨਿਆਦ ਅਫ਼ਵਾਹਾਂ ਹਨ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਕਿਸੇ ਹੋਰ ਪਾਰਟੀ ਵਿਚ ਜਾਣ ਬਾਰੇ ਨਾ ਤਾਂ ਕੋਈ ਵਿਚਾਰ ਹੈ ਅਤੇ ਨਾ ਹੀ ਅਜਿਹਾ ਕੋਈ ਇਰਾਦਾ ਨਹੀਂ ਹੈ।
ਅਜੀਤ ਡੈਸਕ
08-11-2026