10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਬੰਦੀ ਛੋੜ ਦਿਵਸ ਸੰਬੰਧੀ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ

ਜਲੰਧਰ, 9 ਨਵੰਬਰ (ਐੱਮ. ਐੱਸ.

ਗੁਰਦੁਆਰਾ ਸਾਹਿਬ ਦੀ ਇਮਾਰਤ ’ਤੇ ਲਾਈਟਾਂ ਨਾਲ ਕੀਤੀ ਗਈ ਸਜਾਵਟ। 10-11-2026
ਜਲੰਧਰ, 9 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਦੇ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕਵੀ ਰਛਪਾਲ ਸਿੰਘ ਪਾਲ (ਪੰਜਾਬ ਦੇ ਰਫ਼ੀ) ਨੇ ਆਪਣੀਆਂ ਰਚਨਾਵਾਂ ਦੁਆਰਾ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਭਾਈ ਗੁਰਪਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਤੇ ਭਾਈ ਤਜਿੰਦਰ ਸਿੰਘ ‘ਕਰਾਊਨ’ ਦੇ ਜਥਿਆਂ ਵਲੋਂ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਗਿਆਨੀ ਬਲਜੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ, ਸਕੱਤਰ ਕੰਵਲਜੀਤ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਸਮਾਗਮ ਦੌਰਾਨ ਹਾਜ਼ਰੀ ਭਰਨ ਵਾਲੇ ਜਥਿਆਂ ਦਾ ਸਨਮਾਨ ਕੀਤਾ ਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਪਰਮਜੀਤ ਸਿੰਘ ਕਾਨ੍ਹਪੁਰੀ, ਪਰਮਜੀਤ ਸਿੰਘ ਭਲਵਾਨ, ਮਲਕੀਅਤ ਸਿੰਘ ਮੁਲਤਾਨੀ, ਭੁਪਿੰਦਰ ਸਿੰਘ ਭਿੰਦਾ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡ ਲਾਰਡ), ਹਰਜੀਤ ਸਿੰਘ ਕਾਹਲੋਂ, ਹਰਦੀਪ ਸਿੰਘ ਲਾਡੀ, ਰਵਿੰਦਰਜੀਤ ਸਿੰਘ ਖੁਰਾਣਾ, ਕੁਲਵਿੰਦਰ ਸਿੰਘ ਮੱਲ੍ਹੀ, ਜੀ.ਐੱਸ. ਚੋਪੜਾ, ਹਰਪ੍ਰੀਤ ਸਿੰਘ ਮਝੈਲ, ਜਗਜੀਤ ਸਿੰਘ ਵਰਾਇਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸੰਤਗੜ੍ਹ ਟਿੱਬੀ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਮਰੀਜ਼ਾਂ ਦੀ ਗਿਣਤੀ ’ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।