11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਖਰੀਦ ਬੰਦ ਹੋਣ ਨਾਲ ਮੰਡੀਆਂ ’ਚ ਰੁਲਣ ਲੱਗਾ ਝੋਨਾ-ਢਿੱਲੋਂ

ਜਲੰਧਰ, 10 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਅਜੇ ਵੀ ਵੱਡੀ ਗਿਣਤੀ ’ਚ ਕਿਸਾਨਾਂ ਦਾ ਝੋਨਾ ਖੇਤਾਂ ਵਿੱਚ ਖੜ੍ਹਾ ਹੈ ਅਤੇ ਕਈ ਕਿਸਾਨਾਂ ਦੀ ਫ਼ਸਲ ਮੰਡੀਆਂ ਤੱਕ ਵੀ ਨਹੀਂ ਪਹੁੰਚੀ।

ਅਜੀਤ ਡੈਸਕ 11-11-2026
ਜਲੰਧਰ, 10 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ’ਚ ਅਜੇ ਵੀ ਵੱਡੀ ਗਿਣਤੀ ’ਚ ਕਿਸਾਨਾਂ ਦਾ ਝੋਨਾ ਖੇਤਾਂ ਵਿੱਚ ਖੜ੍ਹਾ ਹੈ ਅਤੇ ਕਈ ਕਿਸਾਨਾਂ ਦੀ ਫ਼ਸਲ ਮੰਡੀਆਂ ਤੱਕ ਵੀ ਨਹੀਂ ਪਹੁੰਚੀ। ਅਜਿਹੇ ਸਮੇਂ ਖਰੀਦ ਬੰਦ ਕਰਨ ਦਾ ਫ਼ੈਸਲਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਗੁਰਨੇਕ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਚੁਣੌਤੀਆਂ, ਵਧ ਰਹੀਆਂ ਖੇਤੀ ਲਾਗਤਾਂ, ਡੀਜ਼ਲ, ਖਾਦਾਂ ਤੇ ਮਜ਼ਦੂਰੀ ਦੇ ਖ਼ਰਚਿਆਂ ਕਾਰਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਤੇ ਉੱਪਰੋਂ ਜੇਕਰ ਸਰਕਾਰ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਦਿੰਦੀ ਹੈ ਤਾਂ ਕਿਸਾਨਾਂ ਨੂੰ ਆਪਣੀ ਖ਼ੂਨ-ਪਸੀਨੇ ਦੀ ਕਮਾਈ ਵਾਲੀ ਫ਼ਸਲ ਨਿੱਜੀ ਵਪਾਰੀਆਂ ਕੋਲ ਘੱਟ ਭਾਅ ‘ਤੇ ਵੇਚਣ ਲਈ ਮਜਬੂਰ ਹੋਣਾ ਪਵੇਗਾ। ਇਸ ਨਾਲ ਕਿਸਾਨਾਂ ਦੀ ਲੁੱਟ-ਖਸੁੱਟ ਦਾ ਰਾਹ ਖੁੱਲ੍ਹੇਗਾ ਤੇ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਸਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਤੇ ਉਨ੍ਹਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨ ਆਪਣੀ ਫ਼ਸਲ ਵੇਚਣ ਲਈ ਵੀ ਸੰਘਰਸ਼ ਕਰਨ ਲਈ ਮਜਬੂਰ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਝੋਨੇ ਦੀ ਖਰੀਦ ਬੰਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।
ਪਿਛਲੀ ਖ਼ਬਰ ਭੋਗਪੁਰ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਤਿਅਮ ਹਸਪਤਾਲ ਵਿਖੇ ਰੀੜ੍ਹ ਦੀ ਹੱਡੀ ਦੀ ਜਾਂਚ ਦਾ ਕੈਂਪ 14 ਨਵੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।