24.42 ਲੱਖ ਦੀ ਲਾਗਤ ਨਾਲ ਤਿਆਰ ਕਪੂਰ ਪਿੰਡ ਦੇ ਸਟੇਡੀਅਮ ਦਾ ਪਵਨ ਟੀਨੂੰ ਵੱਲੋਂ ਉਦਘਾਟਨ ਆਦਮਪੁਰ ਹਲਕੇ ’ਚ 27 ਸਟੇਡੀਅਮ ਹੋ ਚੁੱਕੇ ਨੇ ਤਿਆਰ, 10 ਹੋਰ ਨਵੇਂ ਸਟੇਡੀਅਮਾਂ ਲਈ ਜਲਦ ਮਿਲੇਗੀ ਗ੍ਰਾਂਟ
ਆਦਮਪੁਰ, 11 ਨਵੰਬਰ (ਹਰਪ੍ਰੀਤ ਸਿੰਘ)- ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਇਲਾਕੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕਪੂਰ ਪਿੰਡ ਵਿਖੇ 24 ਲੱਖ 42 ਹਜ਼ਾਰ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਨਵੇਂ ਸਟੇਡੀਅਮ ਦਾ ਉਦਘਾਟਨ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਵਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਵੱਲ ਮੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਅਜੀਤ ਡੈਸਕ
12-11-2026