11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਫਰਵਰੀ ਮਹੀਨੇ ਤੋਂ ਜਲੰਧਰ ਆਉਣੀਆਂ ਸ਼ੁਰੂ ਹੋ ਜਾਣਗੀਆਂ ਪੀ. ਐਮ. ਯੋਜਨਾ ਦੀਆਂ ਈ-ਬੱਸਾਂ

ਜਲੰਧਰ, 11 ਨਵੰਬਰ (ਸ਼ਿਵ)- ਸ਼ਹਿਰ ਵਾਸੀਆਂ ਨੂੰ ਜਲਦ ਹੀ ਲੰਬੇ ਸਮੇਂ ਬਾਅਦ ਈ- ਬੱਸ ਸੇਵਾ ਦੀ ਸਹੂਲਤ ਮਿਲਣ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਕ ਬਿਹਤਰ ਬੱਸ ਸੇਵਾ ਦਾ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ ਜਲੰਧਰ ’ਚ 97 ਇਲੈਕਟ੍ਰਿਕ ਬੱਸਾਂ ਚਲਾਉਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ ।

ਅਜੀਤ ਡੈਸਕ 12-11-2026
ਜਲੰਧਰ, 11 ਨਵੰਬਰ (ਸ਼ਿਵ)- ਸ਼ਹਿਰ ਵਾਸੀਆਂ ਨੂੰ ਜਲਦ ਹੀ ਲੰਬੇ ਸਮੇਂ ਬਾਅਦ ਈ- ਬੱਸ ਸੇਵਾ ਦੀ ਸਹੂਲਤ ਮਿਲਣ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਕ ਬਿਹਤਰ ਬੱਸ ਸੇਵਾ ਦਾ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ ਜਲੰਧਰ ’ਚ 97 ਇਲੈਕਟ੍ਰਿਕ ਬੱਸਾਂ ਚਲਾਉਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ । ਇਸ ਸਬੰਧੀ ਨਗਰ ਨਿਗਮ ਵਲੋਂ ਸਾਈ ਕੰਸਲਟੈਂਸੀ ਕੰਪਨੀ ਨਾਲ ਸਮਝੌਤਾ ਕੀਤਾ ਜਾਣਾ ਹੈ, ਜਿਸ ਦੇ ਇਸੇ ਮਹੀਨੇ ਸਿਰੇ ਚੜ੍ਹਨ ਦੀ ਸੰਭਾਵਨਾ ਹੈ। ਲੰਬੇ ਸਮੇਂ ਤੋਂ ਬੰਦ ਪਈ ਸਿਟੀ ਬੱਸ ਸੇਵਾ ਦੇ ਬਦਲ ਵਜੋਂ ਇਹ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਜਿਸ ਕੰਪਨੀ ਨੂੰ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਸ ਵਲੋਂ ਖਰੜਾ ਨਿਗਮ ਨੂੰ ਸੌਂਪ ਦਿੱਤਾ ਗਿਆ ਹੈ। ਨਗਰ ਨਿਗਮ ਵਲੋਂ ਸਮੁੱਚੇ ਪ੍ਰੋਜੈਕਟ ਲਈ ਸਟਾਫ ਦੀ ਨਿਯੁਕਤੀ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦੀ ਦੇਖਰੇਖ ਦਾ ਕੰਮ ਸਮਾਰਟ ਸਿਟੀ ਕੰਪਨੀ ਵਲੋਂ ਕੀਤਾ ਜਾ ਰਿਹਾ ਹੈ। ਈ-ਬੱਸਾਂ ਦੀ ਸਪਲਾਈ ਤੋਂ ਇਲਾਵਾ ਹੋਰ ਸਹੂਲਤਾਂ ਨੂੰ ਲੈ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਬੱਸਾਂ ਦੀ ਰੋਜ਼ਾਨਾ ਸੰਭਾਲ ਦਾ ਕੰਮ ਕੰਪਨੀ ਵਲੋਂਂ ਕੀਤਾ ਜਾਵੇਗਾ। ਇਲੈਕਟ੍ਰਿਕ ਬੱਸਾਂ ਦੀ ਸਪਲਾਈ ਲਈ ਸਾਈ ਕੰਸਲਟੈਂਸੀ ਵਲੋਂ ਸਵਿੱਚ ਮੋਬਿਲਿਟੀ ਕੰਪਨੀ ਦੀ ਚੋਣ ਕੀਤੀ ਗਈ ਹੈ। ਨਗਰ ਨਿਗਮ ਤੇ ਸਲਾਹਕਾਰ ਕੰਪਨੀ ਵਿਚਕਾਰ ਸਮਝੌਤਾ ਹੋਣ ਤੋਂ ਬਾਅਦ ਬੱਸਾਂ ਦੇ ਨਿਰਮਾਣ ਤੇ ਸਪਲਾਈ ਦਾ ਕੰਮ ਸ਼ੁਰੂ ਹੋ ਜਾਵੇਗਾ। ਸਲਾਹਕਾਰ ਕੰਪਨੀ ਨਾਲ ਸਮਝੌਤਾ ਹੋਣ ਤੋਂ 230 ਦਿਨਾਂ ਦੇ ਅੰਦਰ ਬੱਸ ਸੇਵਾ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਸਮੇਂ ਦੌਰਾਨ ਬੱਸਾਂ ਦੀ ਸਪਲਾਈ, ਚਾਰਜਿੰਗ ਸਹੂਲਤਾਂ ਤੇ ਲੋੜੀਂਦੇ ਸਟਾਫ ਦੀ ਨਿਯੁਕਤੀ ਦਾ ਕੰਮ ਪੂਰਾ ਕੀਤਾ ਜਾਣਾ ਹੈ। ਬੱਸਾਂ ਦਾ ਪਹਿਲਾ ਬੈਚ ਫਰਵਰੀ ਮਹੀਨੇ ਵਿਚ ਜਲੰਧਰ ਪਹੁੰਚ ਜਾਵੇਗਾ। ਇਸ ਤੋਂ ਬਾਅਦ ਕਰੀਬ ਇੱਕ ਮਹੀਨੇ ਦੇ ਅੰਦਰ ਕੁਝ ਬੱਸਾਂ ਸੜਕਾਂ ‘ਤੇ ਚੱਲਣੀਆਂ ਸ਼ੁਰੂ ਹੋ ਸਕਦੀਆਂ ਹਨ, ਜਦਕਿ ਪੂਰੀ ਬੱਸ ਸੇਵਾ ਸ਼ੁਰੂ ਹੋਣ ਵਿੱਚ ਲਗਭਗ ਸੱਤ ਮਹੀਨੇ ਲੱਗ ਸਕਦੇ ਹਨ। ਨਵੀਂ ਇਲੈਕਟ੍ਰਿਕ ਬੱਸ ਸੇਵਾ ਲਈ ਸ਼ਹਿਰ ਵਿੱਚ ਕੁੱਲ 12 ਰੂਟ ਨਿਰਧਾਰਤ ਕੀਤੇ ਗਏ ਹਨ। ਨਗਰ ਨਿਗਮ ਵਲੋਂ ਚੌੜੀਆਂ ਸੜਕਾਂ ‘ਤੇ ਚਲਾਉਣ ਲਈ 12 ਮੀਟਰ ਲੰਬੀਆਂ 16 ਬੱਸਾਂ ਖਰੀਦੀਆਂ ਜਾਣਗੀਆਂ। ਇਸ ਸਹੂਲਤ ਨੂੰ ਸ਼ੁਰੂ ਕਰਨ ਲਈ ਨਗਰ ਨਿਗਮ ਕੰਪਲੈਕਸ ਦੇ ਕੋਲ ਹੀ ਬੱਸ ਡਿਪੂ ਬਣਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਐਲ.ਕੇ.ਸੀ.ਟੀ.ਸੀ. ਵਲੋਂ ਆਈ.ਆਈ.ਟੀ. ਬੰਬੇ ਨਾਲ ਸਾਂਝੇਦਾਰੀ ਸਥਾਪਿਤ ਅਗਲੀ ਖ਼ਬਰ ਨਗਰ ਨਿਗਮ ਪ੍ਰਸ਼ਾਸਨ ’ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ ਚੋਣਾਂ ਤੋਂ ਪਹਿਲਾਂ ਵਿਕਾਸ ਕੰਮ ਤੇਜ਼ ਕਰਵਾਉਣ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।