11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 11 ਨਵੰਬਰ (ਨਰਿੰਦਰ ਲਾਗੂ)- ਸਥਾਨਕ ਲੰਮਾ ਪਿੰਡ ‘ਚ ਸੁਸ਼ੋਭਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਬੁੱਧਵਾਰ ਨੂੰ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 12-11-2026
ਚੁਗਿੱਟੀ/ਜੰਡੂਸਿੰਘਾ, 11 ਨਵੰਬਰ (ਨਰਿੰਦਰ ਲਾਗੂ)- ਸਥਾਨਕ ਲੰਮਾ ਪਿੰਡ ‘ਚ ਸੁਸ਼ੋਭਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਬੁੱਧਵਾਰ ਨੂੰ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਕਤ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮੁੱਚੇ ਲੋਕਾਂ ਦੇ ਭਲੇ ਲਈ ਹਨ, ਜਿਨ੍ਹਾਂ ‘ਤੇ ਅਮਲ ਕਰਕੇ ਮਨੁੱਖੀ ਜੀਵਨ ਦਾ ਲਾਭ ਲਿਆ ਜਾ ਸਕਦਾ ਹੈ। ਇਸ ਮੌਕੇ ਵੱਖ -ਵੱਖ ਹੋਰ ਬੁਲਾਰਿਆਂ ਵਲੋਂ ਵੀ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ’ਚ ਗੁਜਾਰਨ ਦੀ ਤਾਕੀਦ ਕੀਤੀ ਗਈ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਚਾਹ ਪਕੌੜਿਆਂ ਦਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਜਥੇਦਾਰ ਜਸਵੰਤ ਸਿੰਘ, ਸੈਕਟਰੀ ਹਰਜਿੰਦਰ ਸਿੰਘ ਜੱਜ, ਵਿਕਰਮਜੀਤ ਸਿੰਘ ਵਿੱਕੀ, ਕਸ਼ਮੀਰਾ ਸਿੰਘ ਰੰਧਾਵਾ, ਬਲਦੇਵ ਸਿੰਘ ਕੰਬੋਜ, ਹਰਕੀਰਤ ਸਿੰਘ, ਨੰਬਰਦਾਰ ਸੁਖਚੈਨ ਸਿੰਘ, ਬਹਾਦਰ ਸਿੰਘ, ਕਸ਼ਮੀਰਾ ਸਿੰਘ ਬੈਂਕ ਵਾਲੇ, ਗੁਰਪ੍ਰੀਤ ਸਿੰਘ, ਵਿਕਰਮ ਸਿੰਘ ਗੌਲਡੀ, ਰਜਿੰਦਰ ਸਿੰਘ, ਚਰਨ ਸਿੰਘ, ਹਰਵਿੰਦਰ ਸਿੰਘ ਨੀਲਾ, ਮਨਦੀਪ ਸਿੰਘ, ਸੰਦੀਪ ਸਿੰਘ, ਕਿਰਨਦੀਪ ਸਿੰਘ ਰੰਧਾਵਾ , ਰਜਿੰਦਰ ਸਿੰਘ, ਸਲਵਿੰਦਰ ਸਿੰਘ ਰਾਣਾ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੰਦਰ ਖਜ਼ਾਨਾ ਦਫ਼ਤਰ ਤੇ ਸੇਵਾ ਕੇਂਦਰ ਦੇ ਆਸ-ਪਾਸ ਸਫ਼ਾਈ ਦਾ ਮੰਦਾ ਹਾਲ, ਥਾਂ-ਥਾਂ ਲੱਗੇ ਕ... ਅਗਲੀ ਖ਼ਬਰ ਐਲ.ਕੇ.ਸੀ.ਟੀ.ਸੀ. ਵਲੋਂ ਆਈ.ਆਈ.ਟੀ. ਬੰਬੇ ਨਾਲ ਸਾਂਝੇਦਾਰੀ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।