11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬੋਰਡ ਉਤਾਰ ਕੇ ਕਿਸੇ ਦੀ ਲੋਕਪ੍ਰਿਯਤਾ ਘੱਟ ਨਹੀਂ ਕੀਤੀ ਜਾ ਸਕਦੀ- ਰਾਠੌਰ

ਜਲੰਧਰ, 11 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਗੁਰਪੁਰਬ ਤੋਂ ਪਹਿਲਾਂ ਸ਼ਹਿਰ ਭਰ ’ਚ ਲੱਗੇ ਉਨ੍ਹਾਂ ਦੇ ਬੋਰਡ ਉਤਰਵਾਏ ਜਾਣ ਦੀ ਕਾਰਵਾਈ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਥਾਨਕ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਲਗਾਤਾਰ ਵਧ ਰਹੀ ਲੋਕਪ੍ਰਿਯਤਾ ਤੇ ਲੋਕਾਂ ਵਿਚ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਆਮ ਆਦਮੀ ਪਾਰਟੀ ਸਿਆਸੀ ਤੌਰ ’ਤੇ ਹਤਾਸ਼ ਅਤੇ ਘਬਰਾਈ ਹੋਈ ਹੈ।

ਰਾਕੇਸ਼ ਰਾਠੌਰ 12-11-2026
ਜਲੰਧਰ, 11 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਗੁਰਪੁਰਬ ਤੋਂ ਪਹਿਲਾਂ ਸ਼ਹਿਰ ਭਰ ’ਚ ਲੱਗੇ ਉਨ੍ਹਾਂ ਦੇ ਬੋਰਡ ਉਤਰਵਾਏ ਜਾਣ ਦੀ ਕਾਰਵਾਈ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਥਾਨਕ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਲਗਾਤਾਰ ਵਧ ਰਹੀ ਲੋਕਪ੍ਰਿਯਤਾ ਤੇ ਲੋਕਾਂ ਵਿਚ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਆਮ ਆਦਮੀ ਪਾਰਟੀ ਸਿਆਸੀ ਤੌਰ ’ਤੇ ਹਤਾਸ਼ ਅਤੇ ਘਬਰਾਈ ਹੋਈ ਹੈ। ਇਸੇ ਹਤਾਸ਼ਾ ਦਾ ਨਤੀਜਾ ਹੈ ਕਿ ਗੁਰਪੁਰਬ ਵਰਗੇ ਪਵਿੱਤਰ ਮੌਕੇ ਤੋਂ ਠੀਕ ਪਹਿਲਾਂ ਸ਼ਹਿਰ ਵਿਚ ਲੱਗੇ ਉਨ੍ਹਾਂ ਦੇ ਸਾਰੇ ਬੋਰਡ ਉਤਾਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਰਾਜਨੀਤੀ ’ਚ ਕਿਸੇ ਦੀ ਆਵਾਜ਼ ਤੇ ਲੋਕਪ੍ਰਿਯਤਾ ਨੂੰ ਬੋਰਡ ਉਤਾਰ ਕੇ ਦਬਾਇਆ ਨਹੀਂ ਜਾ ਸਕਦਾ। ਲੋਕਾਂ ਦੇ ਦਿਲਾਂ ਵਿਚ ਜਗ੍ਹਾ ਪੋਸਟਰਾਂ ਤੇ ਹੋਰਡਿੰਗਾਂ ਨਾਲ ਨਹੀਂ, ਸਗੋਂ ਸਾਲਾਂ ਦੀ ਮਿਹਨਤ, ਜਨਸੇਵਾ ਤੇ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜ੍ਹਨ ਨਾਲ ਬਣਦੀ ਹੈ।
ਪਿਛਲੀ ਖ਼ਬਰ ਵਾਲਮੀਕਿ ਭਾਈਚਾਰੇ ਨੇ ਵਿਧਾਨ ਸਭਾ ਚੋਣਾਂ ਬਾਰੇ ਕੀਤੀ ਚਰਚਾ ਅਗਲੀ ਖ਼ਬਰ ਆਫ਼ਲਾਈਨ ਫਾਰਮ ਲੈਣ ਤੇ ਅਰਜ਼ੀਆਂ ਦੀ ਮਿਆਦ ਵਧਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।