12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਨਕੋਦਰ, 11 ਨਵੰਬਰ (ਗੁਰਵਿੰਦਰ ਸਿੰਘ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਨਹਿਰੂ ਹਾਊਸ ਵਲੋਂ ਸਕੂਲ ਦੀ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ੍ਰੀ ਭੁਪਿੰਦਰ ਨੇ ਵਿਦਿਆਰਥੀਆਂ ਨੂੰ ਧਨਤੇਰਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਤੇ ਗੀਤਾਂਜਲੀ ਮੈਡਮ ਨੇ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

ਅਜੀਤ ਡੈਸਕ 12-11-2026
ਨਕੋਦਰ, 11 ਨਵੰਬਰ (ਗੁਰਵਿੰਦਰ ਸਿੰਘ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਨਹਿਰੂ ਹਾਊਸ ਵਲੋਂ ਸਕੂਲ ਦੀ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ੍ਰੀ ਭੁਪਿੰਦਰ ਨੇ ਵਿਦਿਆਰਥੀਆਂ ਨੂੰ ਧਨਤੇਰਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਤੇ ਗੀਤਾਂਜਲੀ ਮੈਡਮ ਨੇ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਨਹਿਰੂ ਹਾਊਸ ਦੇ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ । ਇਸ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ, ਜਿਨ੍ਹਾਂ ’ਚ ਕਾਗਜ ਦੇ ਦੀਵੇ ਬਣਾਉਣਾ, ਦੀਵਿਆਂ ਤੇ ਮੋਮਬੱਤੀਆਂ ਦੀ ਸਜਾਵਟ, ਦੀਵਾਲੀ ਕਾਰਡ ਬਣਾਉਣਾ, ਕਹਾਣ ੀ ਸੁਣਾਉਣਾ, ਦੀਵਾਲੀ ਕੁਇਜ਼, ਬੰਦਨਵਾਰ ਬਣਾਉਣਾ ਅਤੇ ਬੇਕਾਰ ਵਸਤੂਆਂ ਤੋਂ ਉਪਯੋਗੀ ਚੀਜ਼ਾਂ ਤਿਆਰ ਕਰਨਾ ਸ਼ਾਮਲ ਸੀ। ਵਿਦਿਆਰਥੀਆਂ ਨੇ ਆਪਣੇ ਕਲਾਸਰੂਮਾਂ ਨੂੰ ਮੋਮਬੱਤੀਆਂ, ਦੀਵਿਆਂ ਅਤੇ ਰੰਗੋਲੀ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ। ਇਸ ਮੌਕੇ ਅੰਤਰ-ਸਦਨ ਰੰਗੋਲੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਮਨਮੋਹਕ ਅਤੇ ਕਲਾਤਮਕ ਡਿਜ਼ਾਈਨ ਬਣਾਏ ਅਤੇ ਵਾਤਾਵਰਣ-ਅਨੁਕੂਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਆਪਣੇ ਹੱਥਾਂ ਨਾਲ ਬਣਾਏ ਪਕਵਾਨ ਪਰੋਸੇ ਤੇ ਇਸ ਗਤੀਵਿਧੀ ਦਾ ਭਰਪੂਰ ਆਨੰਦ ਮਾਣਿਆ। ਜਮਾਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ‘ਦੀਵਾਲੀ ਚੈਰਿਟੀ ਡਰਾਈਵ’ ਦਾ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੇ ਸਮਾਜ ਦੇ ਸਹਾਇਕ ਕਰਮਚਾਰੀਆਂ ਨਾਲ ਆਪਣੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂ ਪ੍ਰਤੀ ਧੰਨਵਾਦ ਅਤੇ ਸਤਿਕਾਰ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਛੋਟੇ-ਛੋਟੇ ਤੋਹਫ਼ੇ ਭੇਟ ਕੀਤੇ। ਇਸ ਤੋਂ ਇਲਾਵਾ ਈਕੋ ਕਲੱਬ ਦੇ ਮੈਂਬਰਾਂ ਵਲੋਂ ‘ਸੁਰੱਖਿਅਤ ਤੇ ਹਰਿਆਲੀ ਭਰੀ ਦੀਵਾਲੀ’ ਦਾ ਸੰਦੇਸ਼ ਦੇਣ ਲਈ ਜਾਗਰੂਕਤਾ ਰੈਲੀ ਵੀ ਕੱਢੀ ਗਈ। ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਤੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦੀ ਖ਼ੁਸ਼ੀ, ਤੰਦਰੁਸਤੀ ਅਤੇ ਖ਼ੁਸ਼ਹਾਲੀ ਲਈ ਕਾਮਨਾ ਕੀਤੀ।
ਪਿਛਲੀ ਖ਼ਬਰ ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਨੂੰ ਸਦਮਾ-ਪਿਤਾ ਦਾ ਦਿਹਾਂਤ ਗਮਗੀਨ ਮਾਹੌਲ ’ਚ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ 120 ਫੁੱਟੀ ਰੋਡ ਦਾ ਬੰਦ ਪਿਆ ਹਿੱਸਾ ਖੋਲ੍ਹਣ ਦੀ ਮੰਗ, ਵਫ਼ਦ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।