13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਕਾਇਆ ਰਕਮ ਨਾ ਮਿਲਣ ਦੇ ਰੋਸ ਵਜੋਂ ਡਿੰਗਰਾ ਬ੍ਰਦਰਜ਼ ਦੇ ਗੇਟ ਅੱਗੇ ਧਰਨਾ

ਜਲੰਧਰ, 12 ਨਵੰਬਰ (ਮੋਹਿਤ ਸਿੰਘ)- ਪਿੰਡ ਟੱਡਾ ਵਿਖੇ ਸਥਿਤ ਡਿੰਗਰਾ ਬ੍ਰਦਰਜ਼ ਫੈਕਟਰੀ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਧਰਨਾ ਦੇ ਕੇ ਰੋਸ ਪ੍ਰਗਟਾਇਆ ਗਿਆ। ਧਰਨੇ ’ਤੇ ਬੈਠੇ ਵਿਅਕਤੀਆਂ ਨੇ ਦੋਸ਼ ਲਾਇਆ ਕਿ ਕੰਪਨੀ ਵਲੋਂ ਉਨ੍ਹਾਂ ਦੀ ਬਣਦੀ ਬਕਾਇਆ ਰਕਮ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਮੋਹਿਤ ਸਿੰਘ)- ਪਿੰਡ ਟੱਡਾ ਵਿਖੇ ਸਥਿਤ ਡਿੰਗਰਾ ਬ੍ਰਦਰਜ਼ ਫੈਕਟਰੀ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਧਰਨਾ ਦੇ ਕੇ ਰੋਸ ਪ੍ਰਗਟਾਇਆ ਗਿਆ। ਧਰਨੇ ’ਤੇ ਬੈਠੇ ਵਿਅਕਤੀਆਂ ਨੇ ਦੋਸ਼ ਲਾਇਆ ਕਿ ਕੰਪਨੀ ਵਲੋਂ ਉਨ੍ਹਾਂ ਦੀ ਬਣਦੀ ਬਕਾਇਆ ਰਕਮ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨਾਕਾਰੀ ਰਵਿੰਦਰ ਸਿੰਘ ਅਤੇ ਅਵਤਾਰ ਸਿੰਘ ਵਲੋਂ ਦੱਸਿਆ ਗਿਆ ਕਿ ਇਸ ਮਾਮਲੇ ਸਬੰਧੀ ਉਹ ਲੰਬੇ ਸਮੇਂ ਤੋਂ ਕੰਪਨੀ ਦੇ ਪ੍ਰਬੰਧਕਾਂ ਕੋਲ ਆਪਣੀ ਗੱਲ ਰੱਖਦੇ ਆ ਰਹੇ ਹਨ, ਪਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ। ਉਨ੍ਹਾਂ ਅਨੁਸਾਰ ਸਾਲ 2021 ਤੋਂ ਲੈ ਕੇ ਵੱਖ-ਵੱਖ ਸਮਿਆਂ ਦੌਰਾਨ ਉਨ੍ਹਾਂ ਦੀ ਅਦਾਇਗੀ ਦਾ ਮਾਮਲਾ ਲਟਕਿਆ ਹੋਇਆ ਹੈ। ਕਈ ਵਾਰ ਗੱਲਬਾਤ ਅਤੇ ਬੇਨਤੀਆਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਪੁਲਿਸ ਨੇ ਦੋਵਾਂ ਧਿਰਾਂ ਨੂੰ ਆਪਸੀ ਸਮਝੌਤੇ ਲਈ ਕੱਲ੍ਹ ਤੱਕ ਦਾ ਸਮਾਂ ਦਿੱਤਾ ਧਰਨਾਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੀ ਬਣਦੀ ਰਕਮ ਜਲਦ ਤੋਂ ਜਲਦ ਦਿਵਾਈ ਜਾਵੇ। ਨਵਾਬ ਅਲੀ ਚੇਅਰਮੈਨ ਸਮਾਜ ਸੇਵਕ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵਲੋਂ ਸਮੇਂ ਸਿਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੱਤਰਕਾਰ ਵਲੋਂ ਜਦੋਂ ਪੁਨੀਤ ਢੀਂਗੜਾ ਨਾਲ ਉਨ੍ਹਾਂ ਦਾ ਪੱਖ ਜਾਣਨ ਦੀ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਮੈਨੂੰ ਇਸ ਬਾਰੇ ਜਾਣਕਾਰੀ ਨਹੀਂ।
ਪਿਛਲੀ ਖ਼ਬਰ ਸੱਤਾਧਾਰੀ ਆਗੂ ਦੇ ਸਾਥੀ ਵਿਰੁੱਧ ਕਾਰਵਾਈ ਨਾ ਹੋਣ ’ਤੇ ਭਾਜਪਾ ਨੇ ਉਠਾਏ ਸਵਾਲ ਅਗਲੀ ਖ਼ਬਰ ਪੰਜਾਬ ਦੇ ਯੂਥ ਕਾਂਗਰਸੀ ਆਗੂਆਂ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।