14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜ਼ਿਲ੍ਹੇ ’ਚ ਜਨਗਣਨਾ ਦੇ ਦੂਜੇ ਪੜਾਅ ਤਹਿਤ ਕੱਲ੍ਹ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਜਲੰਧਰ, 14 ਨਵੰਬਰ (ਜਤਿੰਦਰ ਪੰਮੀ)-ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਉਹ 16 ਤੋਂ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ।

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਜਤਿੰਦਰ ਪੰਮੀ)-ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਉਹ 16 ਤੋਂ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਦੱਸਿਆ ਕਿ ਸਵੈ ਗਣਨਾ ਦੌਰਾਨ ਨਾਗਰਿਕ se.census.gov.in ਪੋਰਟਲ ਰਾਹੀਂ ਆਪਣੇ ਪਰਿਵਾਰ ਸੰਬੰਧੀ ਵੇਰਵੇ ਖੁਦ ਦਰਜ ਕਰ ਸਕਦੇ ਹਨ। ਉਨ੍ਹਾਂ ਨਾਗਰਿਕਾਂ ਨੂੰ ਸਵੈ ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਵੇਰਵੇ ਸਹੀ ਤੇ ਮੁਕੰਮਲ ਦਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਣ ਕਾਰਜ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਵੈ ਗਣਨਾ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ। ਇਸ ਦੌਰਾਨ ਉਹ ਘਰਾਂ, ਪਰਿਵਾਰਾਂ ਤੇ ਵਿਅਕਤੀਆਂ ਸੰਬੰਧੀ ਜਾਣਕਾਰੀ ਇਕੱਤਰ ਕਰਨਗੇ, ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਨੂੰ ਸਵੈ ਗਣਨਾ ਦੀ ਆਈ. ਡੀ. ਘਰ ਆਉਣ ਵਾਲੇ ਸੰਬੰਧਤ ਗਣਨਾਕਾਰ ਨਾਲ ਸਾਂਝੀ ਕਰਨੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਜਨਗਣਨਾ-2027 ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਦਾ ਅਹਿਮ ਆਧਾਰ ਹੁੰਦੇ ਹਨ, ਇਸ ਕਰਕੇ ਹਰ ਨਾਗਰਿਕ ਨੂੰ ਇਸ ਅਹਿਮ ਕਾਰਜ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ, ਸੁਚੱਜੇ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿਚ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਅਹਿਮ ਕਾਰਜ ਲਈ ਜ਼ਿਲ੍ਹੇ ਭਰ ਵਿਚ ਲਗਪਗ 5,100 ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਦੀ ਤਾਇਨਾਤੀ ਕੀਤੀ ਜਾਵੇਗੀ। ਇਨ੍ਹਾਂ ਕਰਮਚਾਰੀਆਂ ਨੂੰ ਲੋੜੀਂਦੀ ਸਿਖ਼ਲਾਈ ਪ੍ਰਦਾਨ ਕਰਨ ਉਪਰੰਤ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਾਂ ਨੂੰ ਕੁੱਟਣ ਤੇ ਲੁੱਟਣ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ-ਚੰਨੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’... ਅਗਲੀ ਖ਼ਬਰ ਬੀਬੀ ਦਲਜੀਤ ਕੌਰ ਬਡਵਾਲ ਬਣੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਸਕੱਤਰ ਕੌਮਾਂਤਰੀ ਨਿਮੋਨੀਆ ਦਿਵਸ ਮੌਕੇ ਲੋਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।