ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ), ਸਾਹਮਣੇ ਸਪੋਰਟਸ ਕਾਲਜ, ਕਪੂਰਥਲਾ ਰੋਡ, ਜਲੰਧਰ ਵਿਖੇ 15 ਨਵੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਹਰਖੋਵਾਲੀਏ ਸੰਪ੍ਰਦਾਇ ਦੇ ਮੁਖੀ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੁਪਹਿਰਾ ਸਮਾਗਮ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਹੋਵੇਗਾ। ਉਪਰੰਤ ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਸੰਤਗੜ੍ਹ ਦੇ ਵਿਦਿਆਰਥੀਆਂ ਅਤੇ ਇਸਤਰੀ ਸਤਿਸੰਗ ਸਭਾ ਸੰਤਗੜ੍ਹ ਦੀਆਂ ਬੀਬੀਆਂ ਵਲੋਂ 4 ਤੋਂ 5 ਵਜੇ ਤੱਕ ਕੀਰਤਨ ਦੀ ਹਾਜ਼ਰੀ ਲਗਵਾਈ ਜਾਵੇਗੀ।