‘ ਆਪ ’ ਸਰਕਾਰ ਨੇ ਲੋਕਾਂ ਨੂੰ ਕੁੱਟਣ ਤੇ ਲੁੱਟਣ ਤੋਂ ਇਲਾਵਾ ...
ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਹਲਕਾ ਸ਼ਾਹਕੋਟ ਵਿਖੇ ਪਹੁੰਚਣ ’ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ।
(
(Ã ਸਫਾ 5 ਦੀ ਬਾਕੀ Æ)
15-11-2026
ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਹਲਕਾ ਸ਼ਾਹਕੋਟ ਵਿਖੇ ਪਹੁੰਚਣ ’ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ। ਪਿੰਡ ਢੰਡੋਵਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲਾ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨਸ਼ੇ ਕਰਕੇ ਜਗ੍ਹਾ-ਜਗ੍ਹਾ ਜਾਂਦਾ ਹੈ। ਸੂਬੇ ਵਿਚ ਨਸ਼ਾ ਖ਼ਤਮ ਹੋਣ ਦੀ ਬਜਾਏ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਹਾਲਾਤ ਮਾੜੇ ਕਰ ਦਿੱਤੇ ਹਨ। ਚੰਨੀ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਸਮੇਂ ਦੌਰਾਨ ਲੋਕਾਂ ਨੂੰ ਕੁੱਟਣ ਤੇ ਲੁੱਟਣ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ। ਅੱਜ ਪੰਜਾਬ ਵਿਚ ਨਾ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ, ਨਾ ਕਿਸਾਨ ਖੁਸ਼ ਹੈ, ਨਾ ਵਪਾਰੀ ਸੁਰੱਖਿਅਤ ਹੈ। ਹਰ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਨੌਜਵਾਨਾਂ ਨੂੰ ਸਹੀ ਰਾਹ ’ਤੇ ਲਾਉਣਾ ਹੈ। ਅੱਜ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਬਦਹਾਲੀ ਤੋਂ ਬਚਾਉਣ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਪਵੇਗਾ। ਚੰਨੀ ਨੇ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਾਹਕੋਟ ਦੇ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਸ਼ੇਰੋਵਾਲੀਆ ਵਰਗਾ ਮਿਹਨਤੀ, ਇਮਾਨਦਾਰ ਅਤੇ ਹਰ ਵੇਲੇ ਲੋਕਾਂ ਵਿਚ ਵਿਚਰਨ ਵਾਲਾ ਵਿਧਾਇਕ ਮਿਲਿਆ ਹੈ। ਜਦੋਂ ਵੀ ਲੋਕਾਂ ਨੂੰ ਲੋੜ ਪਈ, ਲਾਡੀ ਸ਼ੇਰੋਵਾਲੀਆ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਆਏ। ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਵੇਖ ਕੇ ਮਨ ਬਹੁਤ ਖੁਸ਼ ਹੋਇਆ ਹੈ। ਅੱਜ ਜੋ ਪਿਆਰ ਤੇ ਸਤਿਕਾਰ ਮਿਲਿਆ ਹੈ, ਉਹ ਦੱਸਦਾ ਹੈ ਕਿ ਲੋਕ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ ਤੇ ਹੁਣ ਬਦਲਾਅ ਚਾਹੁੰਦੇ ਹਨ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਗੁਲਜਾਰ ਸਿੰਘ ਥਿੰਦ, ਅਸ਼ਵਿੰਦਰਪਾਲ ਸਿੰਘ ਨੀਟੂ, ਸੰਦੀਪ ਸਿੰਘ ਖਹਿਰਾ, ਸੰਤੋਖ ਸਿੰਘ ਖਹਿਰਾ, ਸੋਨੂੰ ਕੰਗ ਪੀ. ਏ., ਸੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ, ਜਗਤਾਰ ਸਿੰਘ ਖਾਲਸਾ, ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ. ਸੁਰਿੰਦਰ ਭੱਟੀ, ਗੁਰਮੇਜ ਲਾਲ ਹੀਰ, ਐਮ. ਸੀ. ਪਰਮਜੀਤ ਕੌਰ ਬਜਾਜ, ਐਮ. ਸੀ. ਵੰਦਨਾ ਮਿੱਤਲ, ਐਮ. ਸੀ. ਕਰੁਣਾ ਜਿੰਦਲ, ਐਮ. ਸੀ. ਰੁਚੀ ਅਗਰਵਾਲ, ਸ਼ਹਿਰੀ ਪ੍ਰਧਾਨ ਲਕਸ਼ਮਣ ਸੋਬਤੀ, ਮਹਿਲਾ ਕਾਂਗਰਸ ਦੇ ਪ੍ਰਧਾਨ ਅਮਰਜੀਤ ਕੌਰ ਸਚਦੇਵਾ, ਬੰਟੀ ਬੱਠਲਾ, ਅਮਨਦੀਪ ਸੈਦਪੁਰੀ, ਸੀਤਲ ਸਿੰਘ ਢਿੱਲੋਂ, ਹਰਵਿੰਦਰ ਸਿੰਘ ਥਿੰਦ ਸਾਬਕਾ ਸਰਪੰਚ ਮਲਸੀਆਂ, ਨਛੱਤਰ ਸਿੰਘ ਸੱਤੀ ਪਹਿਲਵਾਨ, ਸੁਖਦੇਵ ਰਾਜ ਗਿੱਲ ਸਾਬਕਾ ਸਰਪੰਚ, ਗੁਰਨਾਮ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ ਸਰਪੰਚ, ਮਨਿੰਦਰ ਸਿੰਘ ਸੰਧੂ ਨੰਗਲ ਅੰਬੀਆਂ, ਸੁਖਦੇਵ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ, ਕੁਲਬੀਰ ਸਿੰਘ ਧੰਜੂ, ਖੁਸ਼ਦੀਪ ਸਿੰਘ ਧੰਜੂ, ਯਸ਼ਪਾਲ ਗੁਪਤਾ, ਬੰਟੀ ਬਠਲਾ, ਕੌਸ਼ਲ ਢੰਡੋਵਾਲ, ਸ਼ਿੰਦਰਪਾਲ ਢੰਡੋਵਾਲ, ਹਰਭਜਨ ਸਿੰਘ ਖਾਲਸਾ ਸਾਬਕਾ ਸਰਪੰਚ, ਕਪਿਲ ਗੁਪਤਾ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।