15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਵਿਚ ਸੁੱਚੀ ਪਿੰਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ 32ਵੀਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਸਾਈਂ ਦਾਸ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਕਰਵਾਈ ਗਈ। ਇਸ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਚੀ ਪਿੰਡ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ।

ਅਜੀਤ ਡੈਸਕ 15-11-2026
ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ 32ਵੀਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਸਾਈਂ ਦਾਸ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਕਰਵਾਈ ਗਈ। ਇਸ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਚੀ ਪਿੰਡ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ। ਇਸ ਵਿਚ ਜੂਨੀਅਰ ਵਿੰਗ ਵਿਚ ਛੇਵੀਂ ਜਮਾਤ ਦੀ ਸਪਰਸ਼ ਤੇ ਅੱਠਵੀਂ ਜਮਾਤ ਦੀ ਸੋਨਾਕਸੀ ਨੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਵਿੱਚ ਦਸਵੀਂ ਜਮਾਤ ਦੀ ਮਹਿਕਦੀਪ ਕੌਰ ਤੇ 11ਵੀਂ ਜਮਾਤ ਦੀ ਅਨੁਸ਼ਕਾ ਨੇ ਵਧੀਆ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਸ਼ਸ਼ੀ ਕੁਮਾਰ, ਗਾਈਡ ਅਧਿਆਪਕ ਸ੍ਰੀਮਤੀ ਰੇਣੂ ਬਾਲਾ ਤੇ ਸਮੂਹ ਸਟਾਫ਼ ਦੇ ਸਿਰ ਜਾਂਦਾ ਹੈ।
ਪਿਛਲੀ ਖ਼ਬਰ ਗੁਰਵੰਸ਼ਦੀਪ ਸਿੰਘ ਨੇ ਨੈਸ਼ਨਲ ਸਕੂਲ ਖੇਡਾਂ ਵਿਚ ਜਿੱਤਿਆ ਕਾਂਸੀ ਦਾ ਤਗਮਾ 17.92 ਮੀਟਰ ਗੋਲਾ ਸੁੱਟ ਕੇ ਤਰਨ ਤਾਰਨ ਅਤੇ... ਅਗਲੀ ਖ਼ਬਰ ਸੁਰਿੰਦਰ ਕੌਰ ਦੀ ਅਗਵਾਈ ਵਿਚ ਜਵਾਨੀ ਸੰਭਾਲ ਯਾਤਰਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।