15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੂਰੀਆ ਐਨਕਲੇਵ ਤੋਂ ਲੰਮਾ ਪਿੰਡ ਚੌਕ ਤੱਕ ਜਾਂਦੀ ਸੜਕ ਦੀ ਮਾੜੀ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਐਨਕਲੇਵ ਤੋਂ ਲੰਮਾ ਪਿੰਡ ਚੌਂਕ ਤੱਕ ਜਾਂਦੀ ਸੜਕ ਦੀ ਖ਼ਸਤਾ ਹਾਲਤ ਤੇ ਉਕਤ ਸੜਕ ‘ਤੇ ਥਾਂ ਥਾਂ ਨਜ਼ਰ ਆਉਂਦੇ ਕੂੜੇ ਦੇ ਢੇਰਾਂ ਤੋਂ ਆਉਂਦੀ ਬਦਬੂ ਕਾਰਨ ਇਲਾਕਾ ਵਸਨੀਕ ਪ੍ਰੇਸ਼ਾਨ ਹਨ। ਗੱਲਬਾਤ ਕਰਦਿਆਂ ਵੱਖ-ਵੱਖ ਰਾਹਗੀਰਾਂ ਨੇ ਦੱਸਿਆ ਕਿ ਇਸ ਮਾਰਗ ਦੀ ਖ਼ਸਤਾ ਹਾਲਤ ਕਾਰਨ ਉਨ੍ਹਾਂ ਨੂੰ ਆਉਣ ਜਾਣ ਸਮੇਂ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਕ ਨਜ਼ਰ ਏਧਰ ਵੀ ਖ਼ਸਤਾ ਹਾਲਤ ਸੜਕ ਤੋਂ ਲੰਘਦੇ ਵਾਹਨ ਚਾਲਕ। 16-11-2026
ਚੁਗਿੱਟੀ/ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਐਨਕਲੇਵ ਤੋਂ ਲੰਮਾ ਪਿੰਡ ਚੌਂਕ ਤੱਕ ਜਾਂਦੀ ਸੜਕ ਦੀ ਖ਼ਸਤਾ ਹਾਲਤ ਤੇ ਉਕਤ ਸੜਕ ‘ਤੇ ਥਾਂ ਥਾਂ ਨਜ਼ਰ ਆਉਂਦੇ ਕੂੜੇ ਦੇ ਢੇਰਾਂ ਤੋਂ ਆਉਂਦੀ ਬਦਬੂ ਕਾਰਨ ਇਲਾਕਾ ਵਸਨੀਕ ਪ੍ਰੇਸ਼ਾਨ ਹਨ। ਗੱਲਬਾਤ ਕਰਦਿਆਂ ਵੱਖ-ਵੱਖ ਰਾਹਗੀਰਾਂ ਨੇ ਦੱਸਿਆ ਕਿ ਇਸ ਮਾਰਗ ਦੀ ਖ਼ਸਤਾ ਹਾਲਤ ਕਾਰਨ ਉਨ੍ਹਾਂ ਨੂੰ ਆਉਣ ਜਾਣ ਸਮੇਂ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਾਹਨ ਦੇ ਆਉਣ ਜਾਣ ਦੌਰਾਨ ਉਡਦੀ ਧੂੜ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਦੀ ਲਪੇਟ ’ਚ ਆਉਣ ਕਾਰਨ ਹਰ ਉਮਰ ਵਰਗ ਦੇ ਲੋਕ ਬੀਮਾਰੀਆਂ ਦੀ ਲਪੇਟ ’ਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਦੋਂ ਮੁਸ਼ਕਿਲ ਹੋਰ ਵੱਧ ਜਾਂਦੀ ਹੈ ਜਦੋਂ ਮੀਂਹ ਦਾ ਪਾਣੀ ਟੋਇਆਂ ’ਚ ਖੜ੍ਹ ਜਾਂਦਾ ਹੈ। ਉਸ ਦੌਰਾਨ ਟੋਇਆਂ ਦੀ ਡੂੰਘਾਈ ਦਾ ਪਤਾ ਨਾ ਲੱਗਣ ਕਾਰਨ ਵਾਹਨ ਚਾਲਕਾਂ ਦਾ ਸੰਤੁਲਨ ਵਿਗੜਨ ਕਾਰਨ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਕਤ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਸੜਕ ਦੀ ਹਾਲਤ ਹੋਰ ਤਰਸਯੋਗ ਬਣਦੀ ਜਾ ਰਹੀ ਹੈ। ਰਾਹਗੀਰਾਂ ਨੇ ਦੱਸਿਆ ਕਿ ਇਸ ਸਬੰਧੀ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਇਸ ਮਸਲੇ ਦੇ ਹੱਲ ਲਈ ਵਿਹਲ ਕੱਢਣ ਲਈ ਬਹੁਤ ਵਾਰੀ ਅਰਜ਼ੋਈ ਕੀਤੀ ਗਈ ਹੈ ਪਰ ਕਿਸੇ ਵਲੋਂ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਵਲੋਂ ਇਲਾਕਾ ਕੌਂਸਲਰ ਤੇ ਹਲਕਾ ਵਿਧਾਇਕ ਨੂੰ ਇਸ ਸਮੱਸਿਆ ਪ੍ਰਤੀ ਗੰਭੀਰਤਾ ਵਰਤਣ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਜਲੰਧਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਛੱਠ ਪੂਜਾ ਦਾ ਤਿਉਹਾਰ ਅਗਲੀ ਖ਼ਬਰ ਰਾਜਪਾਲ ਨੇ ਸਮਾਜ ’ਚ ਸਦਭਾਵਨਾ, ਸਹਿਣਸ਼ੀਲਤਾ ਤੇ ਆਪਸੀ ਪ੍ਰੇਮ ਵਰਗੇ ਗੁਣਾਂ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।